ਦਿੱਲੀ ‘ਚ ਬੰਦ ਨਹੀਂ ਹੋਵੇਗਾ ਹਸਪਤਾਲਾਂ ਦਾ ਨਿਰਮਾਣ ਕਾਰਜ

ਨਵੀਂ ਦਿੱਲੀ : ਦਿੱਲੀ-ਐੱਨਸੀਆਰ ‘ਚ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜਾਂ ਨੂੰ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਇਕ ਹਲਫਨਾਮਾ ਦਾਇਰ ਕਰਕੇ ਰਾਸ਼ਟਰੀ ਰਾਜਧਾਨੀ ਵਿਚ ਹਸਪਤਾਲਾਂ ਦੇ ਨਿਰਮਾਣ ਕਾਰਜਾਂ ਦੀ ਆਗਿਆ ਦੇਣ ਦੀ ਅਪੀਲ ਕੀਤੀ ਸੀ। ਦਿੱਲੀ ਸਰਕਾਰ ਨੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀਆਂ ਕਰਨ ਲਈ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ 7 ਨਵੇਂ ਹਸਪਤਾਲਾਂ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਸੀ ਪਰ ਨਿਰਮਾਣ ਪਾਬੰਦੀਆਂ ਕਾਰਨ ਕੰਮ ਸ਼ੁਰੂ ਹੋ ਗਿਆ ਹੈ।