ਦੋਦਾ : ਅਣਪਛਾਤੇ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਡੇਰਾ ਪ੍ਰੇਮੀ ਚਰਨਦਾਸ ਦਾ ਸ਼ਨਿਚਰਵਾਰ ਦੁਪਹਿਰ ਪਿੰਡ ਭੂੰਦੜ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪਿੰਡ ਵਿਚ ਸੱਤ ਥਾਵਾਂ ’ਤੇ ਨਾਕਾਬੰਦੀ ਕਰਕੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਹਤਿਆਤ ਵਜੋਂ ਡੇਰਿਆਂ ਦੇ ਆਲੇ-ਦੁਆਲੇ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਸਨ। ਦੱਸ ਦੇਈਏ ਕਿ ਪਿੰਡ ਭੂੰਦੜ ਵਿਖੇ ਬੀਤੀ ਰਾਤ ਇਕ ਡੇਰਾ ਪ੍ਰੇਮੀ ਦਾ ਅਣਪਛਾਤੇ ਦੋ ਮੋਟਰਸਾਈਕਲ ਸਵਾਰ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਿੰਡ ਭੂੰਦੜ ਨਿਵਾਸੀ ਚਰਨਦਾਸ ਤੇ ਉਸ ਦੀ ਭਰਜਾਈ ‘ਤੇ 2018 ‘ਚ ਬੇਅਦਬੀ ਦੇ ਦੋਸ਼ ਲੱਗੇ ਸਨ ਕਿ ਉਕਤ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਰੂਪ ਚੁੱਕੇ ਸਨ। ਬੇਅਦਬੀ ਮਾਮਲੇ ‘ਚ ਪੁਲਿਸ ਵੱਲੋਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਚਰਨਦਾਸ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਚਰਨਦਾਸ ਪਿੰਡ ਵਿਚ ਹੀ ਆਪਣੀ ਕਰਿਆਨੇ ਦੀ ਦੁਕਾਨ ਤੇ ਬੈਠਾ ਸੀ ਤੇ ਇਸ ਦੌਰਾਨ ਦੋ ਅਣਪਛਾਤੇ ਕੁਝ ਸਮਾਨ ਲੈਣ ਦੇ ਬਹਾਨੇ ਦੁਕਾਨ ਅੰਦਰ ਦਾਖਲ ਹੋ ਗਏ ਤੇ ਚਰਨਦਾਸ ਦੇ ਗੋਲੀ ਮਾਰ ਕੇ ਫਰਾਰ ਹੋ ਗਏ ਸਨ। ਗੰਭੀਰ ਜ਼ਖ਼ਮੀ ਹਾਲਤ ਵਿਚ ਡੇਰਾ ਪ੍ਰੇਮੀ ਨੂੰ ਗਿਦੜਬਾਹਾ ਦੇ ਸਰਕਾਰੀ ਹਸਪਤਾਲ ‘ਚ ਲਿਜਾਇਆ ਗਿਆ ਸੀ ਪਰ ਨਾਜ਼ੁਕ ਹਾਲਤ ਦੇ ਚਲਦਿਆਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਸੀ ਜਿੱਥੇ ਉਸ ਦੀ ਮੌਤ ਹੋ ਗਈ। ਓਧਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 302 ਦਾ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਓਧਰ ਪਿੰਡ ਭੂੰਦੜ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਚਰਨਦਾਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਪੁਲਿਸ ਫ਼ੋਰਸ ਦੀ ਮੌਜੂਦਗੀ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ।
Related Posts
1 ਜਨਵਰੀ ਤੋਂ CoWIN App ‘ਤੇ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
Covid-19 Vaccines for Children : ਭਾਰਤ ‘ਚ ਬੱਚਿਆਂ ਦੇ ਕੋਰੋਨਾ ਟੀਕਾਕਰਨ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ…
ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ
ਜਲੰਧਰ-ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ. ਸਿੰਧੀਆ ਨਾਲ 16 ਜਨਵਰੀ, 2024 ਨੂੰ ਹੋਈ ਮੁਲਾਕਾਤ ਦੌਰਾਨ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ…
ਸਾਬਕਾ ਮੁੱਖ ਚੋਣ ਕਮਿਸ਼ਨਰ ਡਾ ਮਨੋਹਰ ਸਿੰਘ ਗਿੱਲ ਦਾ ਸਦੀਵੀ ਵਿਛੋੜਾ
ਨਵੀ ਦਿੱਲੀ-ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਡਾ ਮਨੋਹਰ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਐਤਵਾਰ ਨੂੰ ਦੱਖਣੀ ਦਿੱਲੀ…