ਦੇਹਰਾਦੂਨ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਕਈ ਵੱਡੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੇ 18 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਹ ਜਿਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ, ਉਸ ਨੂੰ ਵਿਜੇ ਸੰਕਲਪ ਰੈਲੀ ਦਾ ਨਾਂ ਦਿੱਤਾ ਗਿਆ ਹੈ। ਇਸ ਰੈਲੀ ਦੇ ਜ਼ਰੀਏ ਪੀਐੱਮ ਮੋਦੀ ਇੱਥੇ ਪਾਰਟੀ ਦਾ ਚੋਣੀ ਪ੍ਰਚਾਰ ਵੀ ਕਰ ਰਹੇ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਟਵੀਟ ਵਿਚ ਕਿਹਾ ਸੀ ਕਿ ਕੱਲ੍ਹ ਦੇਵਭੂਮੀ ਉੱਤਰਾਖੰਡ ਦੀ ਵਿਕਾਸ ਯਾਤਰਾ ਵਿਚ ਇੱਕ ਸੁਨਹਿਰੀ ਅਧਿਆਏ ਜੁੜ ਜਾਵੇਗਾ। ਮੈਨੂੰ ਦੁਪਹਿਰ 1 ਵਜੇ ਦੇਹਰਾਦੂਨ ਵਿੱਚ 18,000 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦਾ ਸੁਭਾਗ ਪ੍ਰਾਪਤ ਹੋਵੇਗਾ। ਇਨ੍ਹਾਂ ਵਿੱਚ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਸਮੇਤ ਕਈ ਪ੍ਰਾਜੈਕਟ ਸ਼ਾਮਲ ਹਨ।