ਨਵੀਂ ਦਿੱਲੀ : ਸੰਸਦ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਦੇ ਹੈਲੀਕਾਪਟਰ ਕ੍ਰੈਸ਼ ‘ਤੇ ਬਿਆਨ ਦੇਣਗੇ। ਇਸ ਹੈਲੀਕਾਪਟਰ ਵਿਚ ਸੀਡੀਐੱਸ ਜਨਰਲ ਬਿਪਿਨ ਰਾਵਤ ਸਣੇ 14 ਲੋਕ ਸਵਾਰ ਸੀ। ਇਨ੍ਹਾਂ ਵਿਚ ਉਨ੍ਹਾਂ ਦੀ ਪਤਨੀ ਵੀ ਸ਼ਾਮਲ ਸੀ। ਫਿਲਹਾਲ ਉਹ ਸਾਊਥ ਬਲਾਕ ‘ਚ ਫੌਜ ਦੇ ਅਧਿਕਾਰੀਆਂ ਤੋਂ ਇਸ ਬਾਰੇ ਪੂਰੀ ਜਾਣਕਾਰੀ ਲੈ ਰਹੇ ਹਨ। ਇਸ ਤੋਂ ਬਾਅਦ ਉਹ ਜਨਰਲ ਬਿਪਿਨ ਰਾਵਤ ਦੇ ਘਰ ਪਹੁੰਚ ਗਏ ਹਨ। ਇੱਥੋਂ ਰਵਾਨਾ ਹੋ ਕੇ ਉਹ ਰੱਖਿਆ ਮੰਤਰਾਲੇ ਪੁੱਜੇ। ਇਸ ਦੌਰਾਨ ਹਵਾਈ ਫ਼ੌਜ ਮੁਖੀ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਨ ਲਈ ਦਿੱਲੀ ਰਵਾਨਾ ਹੋ ਗਏ ਹਨ।
ਮੀਡੀਆ ਰਿਪੋਰਟ ਵਿਚ ਹੁਣ ਤਕ ਇਸ ਹਾਦਸੇ ਵਿਚ ਸ਼ਿਕਾਰ ਹੋਈਆਂ 11 ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਪੂਰੇ ਦੇਸ਼ ਦੀਆਂ ਨਜ਼ਰਾਂ ਇਸ ਸਮੇਂ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਬਿਆਨ ‘ਤੇ ਹਨ। ਫਿਲਹਾਲ ਉਹ ਫ਼ੌਜ ਦੇ ਅਧਿਕਾਰੀਆਂ ਤੋਂ ਇਸ ਸਬੰਧੀ ਪੂਰੀ ਜਾਣਕਾਰੀ ਹਾਸਿਲ ਕਰਨ ਰਹੇ ਹਨ। ਇਸ ਦੌਰਾਨ ਹਵਾਈ ਫ਼ੌਜ ਮੁਖੀ ਹਾਦਸੇ ਵਾਲੀ ਜਗ੍ਹਾ ਦੀ ਜਾਂਚ ਕਰਨ ਲਈ ਦਿੱਲੀ ‘ਚੋਂ ਨਿਕਲ ਚੁੱਕੇ ਹਨ
ਰਾਜ ਸਭਾ ਵਿਚ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਵਿਵਾਦ ਤੇਜ਼ ਹੋ ਗਿਆ ਹੈ। ਸਰਕਾਰ ਤੇ ਵਿਰੋਧੀ ਧਿਰ ਦੋਵੇਂ ਇਸ ਮੁੱਦੇ ‘ਤੇ ਪਿੱਛੇ ਹਟਦੇ ਨਜ਼ਰ ਨਹੀਂ ਆ ਰਹੇ। ਸਰਦ ਰੁੱਤ ਸੈਸ਼ਨ ਦੇ ਮੱਦੇਨਜ਼ਰ ਸਰਕਾਰ ਅਤੇ ਵਿਰੋਧੀ ਧਿਰ ਦੋਵੇਂ ਆਪੋ-ਆਪਣੀ ਮੀਟਿੰਗਾਂ ਵੀ ਕਰ ਰਹੇ ਹਨ। ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਵੀ ਕਿਹਾ ਹੈ ਕਿ ਸੰਸਦ ਮੈਂਬਰਾਂ ਦੀ ਮੁਅੱਤਲੀ ਲਈ ਸਰਕਾਰ ਨੂੰ ਮਾਫੀ ਮੰਗਣੀ ਚਾਹੀਦੀ ਹੈ। ਸਰਕਾਰ ਦੀ ਵੱਲੋਂ ਸੰਸਦੀ ਮਾਮਲਿਆਂ ਦੇ ਮੰਤਰੀ ਨੇ ਕਿਹਾ ਹੈ ਕਿ ਇਹ ਇੱਕ ਅਜਿਹਾ ਦੇਸ਼ ਹੈ ਜੋ ਲੋਕਤੰਤਰੀ ਕਦਰਾਂ-ਕੀਮਤਾਂ ਵਿਚ ਵਿਸ਼ਵਾਸ ਰੱਖਦਾ ਹੈ। ਇੱਥੇ ਇਹ ਸਵੀਕਾਰ ਨਹੀਂ ਕੀਤਾ ਜਾ ਸਕਦਾ ਕਿ ਉਨ੍ਹਾਂ ਨੇ ਜੋ ਕੀਤਾ ਉਹ ਸਹੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੀ ਜਨਤਾ ਵਿਰੋਧੀ ਧਿਰਾਂ ਵੱਲ ਦੇਖ ਰਹੀ ਹੈ ਤੇ ਇਸ ਦਾ ਜਵਾਬ ਉਹ ਪਹਿਲਾਂ ਵੀ ਦੇ ਚੁੱਕੇ ਹਨ ਤੇ ਭਵਿੱਖ ਵਿਚ ਵੀ ਜਨਤਾ ਇਨ੍ਹਾਂ ਦਾ ਜਵਾਬ ਦੇਵੇਗੀ।
ਸੰਸਦ ਮੈਂਬਰਾਂ ਦੀ ਮੁਅੱਤਲੀ ‘ਤੇ ਸੋਮਵਾਰ ਤੋਂ ਬਾਅਦ ਮੰਗਲਵਾਰ ਨੂੰ ਸਦਨ ਦੀ ਕਾਰਵਾਈ ‘ਚ ਰੁਕਾਵਟ ਪਾਈ। ਹੁਣ ਬੁੱਧਵਾਰ ਨੂੰ ਹੀ ਇਸ ਨੂੰ ਲੈ ਕੇ ਸੰਸਦ ‘ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਨੇ ਇਕਜੁੱਟ ਹੋ ਕੇ ਮੁਅੱਤਲੀ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ ਤੇ ਬੁੱਧਵਾਰ ਨੂੰ ਸੰਸਦ ਕੰਪਲੈਕਸ ਵਿਚ ਵਿਸ਼ਾਲ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਚ ਰਾਜ ਸਭਾ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਲੋਕ ਸਭਾ ਮੈਂਬਰ ਵੀ ਹਿੱਸਾ ਲੈਣਗੇ। ਮੁਅੱਤਲੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਵਿਰੋਧੀ ਧਿਰ ਦਾ ਦੋਸ਼ ਹੈ ਕਿ ਸਦਨ ਵਿੱਚ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਵਜੋਂ ਇਹ ਕਦਮ ਚੁੱਕਿਆ ਗਿਆ ਹੈ, ਇਸ ਲਈ ਵਿਰੋਧੀ ਧਿਰ ਮੁਅੱਤਲੀ ਵਾਪਸ ਲੈਣ ਤੱਕ ਇਸ ਵਿਰੁੱਧ ਆਪਣਾ ਵਿਰੋਧ ਜਾਰੀ ਰੱਖੇਗੀ।
ਸੰਸਦ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਆਰਮੀ ਦੇ ਐੱਮਆਈ ਸੀਰੀਜ਼ ਦੇ ਹੈਲੀਕਾਪਟਰ ਕ੍ਰੈਸ਼ ਦੀ ਜਾਣਕਾਰੀ ਦੇਣਗੇ। ਇਹ ਹੈਲੀਕਾਪਟਰ ਖਰਾਬ ਮੌਸਮ ਦੀ ਵਜ੍ਹਾ ਨਾਲ ਕਰੈਸ਼ ਹੋ ਗਿਆ ਸੀ। ਇਸ ਹਾਦਸੇ ਵਿਚ ਕੁਝ ਲੋਕਾਂ ਦੇ ਜ਼ਖਮੀ ਹੋਣ ਤੇ ਮਾਰੇ ਜਾਣ ਵੀ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਤਕ ਹਵਾਈ ਫ਼ੌਜ ਤੇ ਫ਼ੌਜ ਵੱਲੋਂ ਸਿਰਫ਼ ਹਾਦਸੇ ਦੀ ਜਾਣਕਾਰੀ ਹੀ ਸਾਂਝੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਹੈਲੀਕਾਪਟਰ ਵਿਚ ਸੀਡੀਐੱਸ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਤੇ ਫ਼ੌਜ ਅਧਿਕਾਰੀ ਵੀ ਸ਼ਾਮਲ ਸੀ।
– ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਮੁੱਦੇ ‘ਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਹੰਗਾਮਾ ਹੋ ਗਿਆ। ਇਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।