ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਾਂਝੀ ਅਗਵਾਈ ਵਿਚ ਕਾਂਗਰਸ ਪਾਰਟੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਮਜ਼ਬੂਤੀ ਨਾਲ ਲੜੇਗੀ ਅਤੇ ਸੂਬੇ ਅੰਦਰ ਇਕ ਵਾਰ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ ਕਾਂਗਰਸੀ ਸਰਪੰਚਾਂ, ਪੰਚਾਂ ਤੇ ਹੋਰਨਾਂ ਪਤਵੰਤਿਆਂ ਦੀ ਮੌਜੂਦਗੀ ਵਿਚ ਗੱਲਬਾਤ ਦੌਰਾਨ ਕੀਤਾ। ਜੱਗਾ ਮਜੀਠਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਆਏ ਦਿਨ ਹਰ ਵਰਗ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਅੱਜ ਸੂਬੇ ਦਾ ਹਰ ਵਰਗ ਸੰਤੁਸ਼ਟ ਨਜਰ ਆ ਰਿਹਾ ਹੈ। ਉਨਾਂ੍ਹ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਨੂੰ ਅਜਿਹਾ ਮੁੱਖ ਮੰਤਰੀ ਦਿੱਤਾ ਹੈ ਜੋ ਰਾਤ ਦੇ 2-2 ਵਜੇ ਤੱਕ ਆਮ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣਦਾ ਹੈ ਅਤੇ ਉਨਾਂ੍ਹ ਦਾ ਮੌਕੇ ਤੇ ਹੱਲ ਕਰਦਾ ਹੈ, ਜਿਸ ਕਰਕੇ ਲੋਕਾਂ ਦਾ ਕਾਂਗਰਸ ਪਾਰਟੀ ਨਾਲ ਜੁੜਣਾ ਲਗਾਤਾਰ ਜਾਰੀ ਹੈ। ਉਨਾਂ੍ਹ ਕਿਹਾ ਕਿ ਅੱਜ ਹਲਕਾ ਮਜੀਠਾ ਦੇ ਲੋਕ ਵੱਡੀ ਗਿਣਤੀ ਨਾਲ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ
Related Posts
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਦੇ ਯੋਗ ਬਣਾਉਣ ਲਈ ਵਚਨਬੱਧ
ਚੰਡੀਗੜ੍ਹ,-ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ’ਸੈਂਟਰ ਆਫ਼ ਐਕਸੀਲੈਂਸ’ (ਸੀ.ਓ.ਈ.) ਦਾ…
:ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਹੇ ਬਰਨਾਲਾ-ਮਲੇਰਕੋਟਲਾ ਜ਼ੋਨ ਦੇ ‘ਖੇਤਰੀ ਯੁਵਕ 17,18,19 ਅਕਤੂਬਰ ਐੱਸ.ਐੱਸ.ਡੀ ਕਾਲਜ ਵਿਖੇ ਕਾਲਜ ਪ੍ਰਿੰਸੀਪਲ…
OTT ਪਲੇਟਫਾਰਮ ਦਿਖਾ ਸਕਦੀ ਹੈ ਵਿੱਕੀ-ਕੈਟਰੀਨਾ ਦਾ ਵਿਆਹ
ਨਵੀਂ ਦਿੱਲੀ : ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ 9 ਦਸੰਬਰ ਨੂੰ ਰਾਜਸਥਾਨ ਦੇ ਸਵਾਈ ਮਾਧੋਪੁਰ ਵਿੱਚ ਸੱਤ ਫੇਰੇ ਲੈਣਗੇ। ਕਿਹਾ ਜਾ…