CM ਚੰਨੀ ਦੇ ਖੰਨਾ ਦੌਰੇ ਦੌਰਾਨ ਮਚਿਆ ਹੜਕੰਪ, ਨੈਸ਼ਨਲ ਹਾਈਵੇ ‘ਤੇ ਮਿਲਿਆ ਲਾਵਾਰਸ ਬੈਗ, ਜਾਂਚ ‘ਚ ਜੁਟੀ ਪੁਲਿਸ

ਖੰਨਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖੰਨਾ ਦੌਰੇ ਦੌਰਾਨ ਖੰਨਾ ਸ਼ਹਿਰ ‘ਚ ਨੈਸ਼ਨਲ ਹਾਈਵੇ ‘ਤੇ ਲਾਵਾਰਸ ਬੈਗ ਮਿਲਣ ਤੋਂ ਬਾਅਦ ਤਰਥੱਲੀ ਮਚ ਗਈ ਜਿਸ ਕਾਰਨ ਆਸ-ਪਾਸ ਦੇ ਦੁਕਾਨਦਾਰਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਬੈਗ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਪਿਆ ਮਿਲਿਆ ਹੈ। ਥਾਣਾ ਸਿਟੀ-2 ਦੀ ਪੁਲਿਸ ਨੇ ਬੈਗ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਬੈਗ ਕਾਰ ‘ਚ ਰੱਖ ਕੇ ਲੈ ਗਈ ਹੈ। ਬੈਗ ਵਿੱਚ ਕੁਝ ਸਾਮਾਨ ਸੀ। ਪਤਾ ਨਹੀਂ ਇਹ ਕਿਹੜਾ ਸਾਮਾਨ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਲੁਧਿਆਣਾ ਧਮਾਕੇ ਤੋਂ ਬਾਅਦ ਪੁਲਿਸ ਪਹਿਲਾਂ ਹੀ ਅਲਰਟ

ਕੁਝ ਦਿਨ ਪਹਿਲਾਂ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਤੋਂ ਬਾਅਦ ਸੀਐੱਮ ਦੀ ਸੁਰੱਖਿਆ ‘ਚ ਲੱਗੀ ਫੋਰਸ ਅਲਰਟ ਹੋ ਗਈ ਹੈ। ਮੰਗਲਵਾਰ ਨੂੰ ਸੀਐਮ ਚਰਨਜੀਤ ਸਿੰਘ ਚੰਨੀ ਦੀ ਆਮਦ ਦੌਰਾਨ ਉਦਘਾਟਨ ਵਾਲੀ ਥਾਂ ਤੋਂ 100 ਮੀਟਰ ਤਕ ਕਿਸੇ ਵੀ ਵਿਅਕਤੀ ਦੇ ਆਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ ਮੀਡੀਆ ਨੂੰ ਵੀ ਅੱਗੇ ਨਹੀਂ ਆਉਣ ਦਿੱਤਾ ਜਾ ਰਿਹਾ ਸੀ ਹਾਲਾਂਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਦੇ ਸਮਾਗਮ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਸਖ਼ਤ ਕਰ ਦਿੱਤੀ ਹੈ।