ਓਮੀਕ੍ਰੋਨ ਦੇ ਵਧਦੇ ਖਤਰੇ ਦੇ ਵਿਚਕਾਰ ਦਿੱਲੀ ‘ਚ ਇਨ੍ਹਾਂ ਚੀਜ਼ਾਂ ‘ਤੇ ਲਾਗੂ ਪਾਬੰਦੀਆਂ, ਯੈਲੋ ਅਲਰਟ ਜਾਰੀ, ਸੀਐੱਮ ਨੇ ਕੀਤਾ ਐਲਾਨ

ਨਵੀਂ ਦਿੱਲੀ : ਸਟੇਟ ਬਿਊਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ‘ਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਲੋਕ ਲਾਪਰਵਾਹ ਹਨ। ਕੁਝ ਮਹੀਨੇ ਪਹਿਲਾਂ ਅਸੀਂ ਗ੍ਰੇਡਡ ਐਕਸ਼ਨ ਰਿਸਪਾਂਸ ਪਲਾਨ (GRAPE) ਯੋਜਨਾ ਤਿਆਰ ਕੀਤੀ ਸੀ, ਇਸ ਵਿਵਸਥਾ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਹ ਤੁਹਾਡੇ ਸਾਰਿਆਂ ਲਈ ਮਹੱਤਵਪੂਰਨ ਹੈ। ਸਾਰਿਆਂ ਨੂੰ ਜ਼ਿੰਮੇਵਾਰੀ ਲੈਣੀ ਪੈਂਦੀ ਹੈ। ਕੋਰੋਨਾ ਦੀ ਰੋਕਥਾਮ ਦੇ ਨਿਯਮਾਂ ਦੀ ਪਾਲਣਾ ਕਰੋ, ਇਹ ਸਾਡੇ ਸਾਰਿਆਂ ਲਈ ਜ਼ਰੂਰੀ ਹੈ। ਇਹ ਤੁਹਾਡੇ ਤੇ ਤੁਹਾਡੇ ਪਰਿਵਾਰ ਲਈ ਮਹੱਤਵਪੂਰਨ ਹੈ।

ਦਿੱਲੀ ‘ਚ ਕੋਰੋਨਾ ਦੇ ਵੱਧ ਰਹੇ ਸੰਕ੍ਰਮਣ ਨੂੰ ਲੈ ਕੇ ਸਮੀਖਿਆ ਬੈਠਕ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੀ ਰੋਕਥਾਮ ਦੇ ਨਿਯਮਾਂ ਨੂੰ ਲਾਗੂ ਕਰਨ ‘ਤੇ ਜ਼ਿਆਦਾ ਧਿਆਨ ਦੇਣ ਦੀ ਗੱਲ ਕਹੀ। ਉਨ੍ਹਾਂ ਮੀਟਿੰਗ ਵਿਚ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦੀਆਂ ਵੀਡੀਓਜ਼ ਆ ਰਹੀਆਂ ਹਨ, ਬਹੁਤ ਭੀੜ ਹੈ, ਲੋਕ ਕਰੋਨਾ ਰੋਕਥਾਮ ਦੇ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਉਮੀਦ ਹੈ ਕਿ ਲੋਕ ਅਜਿਹਾ ਨਹੀਂ ਕਰਨਗੇ, ਨਹੀਂ ਤਾਂ ਅਸੀਂ ਬਾਜ਼ਾਰ ਬੰਦ ਕਰਨ ਲਈ ਮਜਬੂਰ ਹੋਵਾਂਗੇ। ਇਸ ਨਾਲ ਲੋਕਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਵੇਗੀ।