ਪੰਜਾਬ ‘ਚ ਭਗਵੰਤ ਮਾਨ ਹੋਣਗੇ ਆਮ ਆਦਮੀ ਪਾਰਟੀ ਦਾ CM ਫੇਸ ! PAC ‘ਚ ਬਣੀ ਸਹਿਮਤੀ

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਵਾਰ ਕਾਂਗਰਸ ਦੇ ਨਾਲ-ਨਾਲ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਗਠਜੋੜ ਵਿਚਾਲੇ ਸਿਆਸੀ ਮੁਕਾਬਲਾ ਹੋਣ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਤਰਾਂ ਦੇ ਹਵਾਲੇ ਤੋਂ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕਰਨ ਜਾ ਰਹੀ ਹੈ। ਹਾਲਾਂਕਿ ਇਸ ਨੂੰ ਮਹਿਜ਼ ਅਫ਼ਵਾਹ ਮੰਨ ਰਹੇ ਹਨ ਕਿਉਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਵੀ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਪਾਰਟੀ ਦੀ ਸਰਵਉੱਚ ਕਮੇਟੀ ਪੀਏਸੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਸਹਿਮਤ ਹੋ ਗਈ ਹੈ ਪਰ ਜਦੋਂ ਤਕ ਕੋਈ ਉੱਚ ਅਧਿਕਾਰੀ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕਰਦਾ ਉਦੋਂ ਤਕ ਕੁਝ ਵੀ ਕਹਿਣਾ ਮੁਨਾਸਿਬ ਨਹੀਂ।