ਮਜੀਠੀਆ ਦੀ ਜ਼ਮਾਨਤ ‘ਤੇ ਜਥੇਦਾਰ ਬ੍ਰਹਮਪੁਰਾ ਦਾ ਬਿਆਨ, ਕਿਹਾ- ਸੱਚਾਈ ਦੀ ਜਿੱਤ ਹੋਈ

ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਮਜੀਠਾ ਹਲਕੇ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਬਿਕਰਮ ਸਿੰਘ ਮਜੀਠੀਆ ’ਤੇ ਕਾਂਗਰਸ ਵੱਲੋਂ ਝੂਠਾ ਡਰੱਗ ਕੇਸ ਦਰਜ ਕਰਵਾਇਆ ਗਿਆ ਸੀ ਜਿਸ ਵਿਚੋਂ ਅੱਜ ਹਾਈ ਕੋਰਟ ਤੋਂ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਇਹ ਸੱਚਾਈ ਦੀ ਜਿੱਤ ਹੈ। ਇਹ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਹੈ।

ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੀ ਹਾਰ ਨੂੰ ਦੇਖਦੇ ਹੋਏ ਬਦਲੇ ਦੀ ਭਾਵਨਾ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਇਹ ਝੂਠਾ ਕੇਸ ਬਿਕਰਮ ਮਜੀਠੀਆ ਉੱਪਰ ਦਰਜ ਕਰਵਾਇਆ ਸੀ ਜਿਸ ਨੂੰ ਹਾਈ ਕੋਰਟ ਨੇ ਸਿਆਸਤ ਤੋਂ ਪੇ੍ਰਿਤ ਸਮਝ ਕੇ ਮਜੀਠੀਆ ਨੂੰ ਰਾਹਤ ਦਿੱਤੀ ਹੈ ਤੇ ਉਨ੍ਹਾਂ ਦੀ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬ੍ਰਹਮਪੁਰਾ ਪਰਿਵਾਰ ਅਤੇ ਖਡੂਰ ਸਾਹਿਬ ਹਲਕੇ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ, ਵਰਕਰਾਂ ਨੇ ਖੁਸ਼ੀ ਮਨਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਦੋਂ ਮਜੀਠੀਆ ਦੀ ਜ਼ਮਾਨਤ ਦੀ ਖਬਰ ਸਾਹਮਣੇ ਆਈ, ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ