ਪਟਿਆਲਾ : ਅਣਪਛਾਤਿਆਂ ਵੱਲੋਂ ਸਾਬਕਾ ਕਾਂਗਰਸੀ ਸਰਪੰਚ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਮੰਗਲਵਾਰ ਦੀ ਸਵੇਰ ਅੰਜਾਮ ਦਿੱਤਾ ਗਿਆ ਹੈ। ਪਿੰਡ ਝਿੱਲ ਦੇ ਸਾਬਕਾ ਸਰਪੰਚ ਤਾਰਾ ਦੱਤ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ, ਜਿਸਨੂੰ ਗੰਭੀਰ ਹਾਲਤ ਵਿਚ ਸਥਾਨਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਫਿਲਹਾਲ ਥਾਣਾ ਤਿ੍ਰਪੜੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਐਸਪੀ ਸਿਟੀ ਹਰਪਾਲ ਸਿੰਘ ਨੇ ਦੱਸਿਆ ਕਿ ਸਾਬਕਾ ਸਰਪੰਚ ਤਾਰਾ ਦੱਤ ‘ਤੇ ਗੋਲੀਆਂ ਚਲਾਉਣ ਬਾਰੇ ਸੂਚਨਾ ਮਿਲੀ ਹੈ। ਤਾਰਾ ਦੱਤ ਪਟਿਆਲਾ ਦੇ ਤ੍ਰਿਪੜੀ ਦੇ ਵਿਕਾਸ ਨਗਰ ਵਿਖੇ ਆਪਣੀ ਨਵੀਂ ਬਣ ਰਹੀ ਕੋਠੀ ਵਿੱਚ ਮਜ਼ਦੂਰਾਂ ਲਈ ਚਾਹ ਲੈ ਕੇ ਆਇਆ ਸੀ। ਇਸੇ ਦੌਰਾਨ ਹੀ ਕਾਰ ਸਵਾਰਾਂ ਵੱਲੋਂ ਤਾਰਾ ਦੱਤ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਇਹ ਹਮਲਾ ਕਿਸ ਨੇ ਤੇ ਕਿਉਂ ਕੀਤਾ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ
Related Posts
ਪੰਜਾਬ ਸਰਕਾਰ ਮੁਸੀਬਤ ਵਿੱਚ ਘਿਰੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ: ਜਿੰਪਾ
ਚੰਡੀਗੜ੍ਹ,-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ…
ਨਗਰ ਕੀਰਤਨ ‘ਚ ਵਾਪਰਿਆ ਹਾਦਸਾ,ਟਰਾਲੀ ਦੇ ਡਾਲੇ ਤੋਂ ਡਿੱਗਣ ਕਾਰਨ 10 ਸਾਲਾ ਬੱਚੇ ਦੀ ਮੌਤ
ਲੁਧਿਆਣਾ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਤੇ ਕੱਢੇ ਜਾ ਰਹੇ ਨਗਰ ਕੀਰਤਨ ਦੇ ਦੌਰਾਨ ਇੱਕ ਹਾਦਸਾ…
ਪੰਜਾਬ ਸਰਕਾਰ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਸਮੇਤ IPS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਸਮੇਤ IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।