ਅੰਮ੍ਰਿਤਸਰ : ਪਾਕਿਸਤਾਨ ਦੇਸ਼ ਨਾਲ ਲੱਗਦੀ ਅਫ਼ਗਾਨਿਸਤਾਨ ਦੇਸ਼ ਦੀ ਸਰਹੱਦ ਦੇ ਕੋਲ ਹੋਏ ਇਕ ਜ਼ਬਰਦਸਤ ਬੰਬ ਧਮਾਕੇ ’ਚ ਅਨੇਕਾਂ ਬੱਚਿਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ। ਤਾਲਿਬਾਨ ਵੱਲੋਂ ਨਿਯੁਕਤ ਗਵਰਨਰ ਦਫ਼ਤਰ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਕਿ ਧਮਾਕਾ ਉਸ ਸਮੇਂ ਹੋਇਆ, ਜਦੋਂ ਪੂਰਬੀ ਨਾਗਰਹਾਰ ਸੂਬੇ ਦੇ ਲਾਲੋਪਰ ਜ਼ਿਲ੍ਹੇ ’ਚ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੀ ਇਕ ਗੱਡੀ ਇਕ ਬਿਨਾਂ ਫਟੇ-ਪੁਰਾਣੇ ਮੋਰਟਾਰ ਦੇ ਗੋਲੇ ਨਾਲ ਟਕਰਾ ਗਈ। ਇਹ ਸੂਬਾ ਤਾਲਿਬਾਨ ਦੇ ਵਿਰੋਧੀ ਇਸਲਾਮਿਕ ਸਟੇਟ ਸਮੂਹ ਦਾ ਹੈੱਡਕੁਆਰਟਰ ਹੈ, ਜਿਸ ਨੇ ਅਗਸਤ ਦੇ ਅੱਧ ਵਿਚ ਤਾਲਿਬਾਨ ਵੱਲੋਂ ਦੇਸ਼ ‘ਤੇ ਕਬਜ਼ਾ ਕਰਨ ਤੋਂ ਬਾਅਦ ਅਫ਼ਗਾਨਿਸਤਾਨ ਦੇ ਨਵੇਂ ਸ਼ਾਸਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਹਮਲੇ ਕੀਤੇ ਹਨ। ਹਾਲਾਂਕਿ ਆਈਐੱਸ 2014 ਤੋਂ ਅਫ਼ਗਾਨਿਸਤਾਨ ਵਿਚ ਸਰਗਰਮ ਹੈ ਤੇ ਉਸ ਨੇ ਦਰਜਨਾਂ ਭਿਆਨਕ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ਵਿਚ ਅਕਸਰ ਦੇਸ਼ ਦੇ ਘੱਟ ਗਿਣਤੀ ਸ਼ੀਆ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ। ਅਫ਼ਗਾਨਿਸਤਾਨ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ, ਜਿੱਥੇ ਦਹਾਕਿਆਂ ਦੇ ਯੁੱਧ ਤੇ ਸੰਘਰਸ਼ ਤੋਂ ਬਾਅਦ ਸਭ ਤੋਂ ਵੱਧ ਬਿਨਾਂ ਫਟੀ ਬਾਰੂਦੀ ਸੁਰੰਗਾਂ ਤੇ ਗੋਲੇ ਹਨ।
Related Posts
ਬੈਂਕ ਤੋਂ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ
ਚੰਡੀਗੜ 18 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ…
ਪੰਜਾਬ ‘ਚ ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਦੀ ਖ਼ੈਰ ਨਹੀਂ ! DGP ਨੇ ਜਾਰੀ ਕੀਤੇ ਇਹ ਹੁਕਮ
ਚੰਡੀਗੜ੍ਹ : ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ…
ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਦਿੱਤਾ ਦੂਜਾ ਝਟਕਾ: ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ‘ਤੇ ਬ੍ਰੇਕ
Punjab Congress: ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਮੰਗਲਵਾਰ ਲਗਾਤਾਰ ਦੂਜੇ ਦਿਨ ਕਾਂਗਰਸ ਹਾਈਕਮਾਨ ਨੇ ਝਟਕਾ ਦਿੱਤਾ। ਸੋਮਵਾਰ ਨੂੰ…