ਚੰਡੀਗੜ੍ਹ, 18 ਅਕਤੂਬਰ–ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਅਤੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਪ੍ਰਾਈਮਸ ਪਾਰਟਨਰਜ਼ ਦੇ ਸਹਿਯੋਗ ਨਾਲ ਅੱਜ ‘ਮੇਨਸਟ੍ਰੀਮਿੰਗ ਫੈਮਿਲੀਜ਼: ਕ੍ਰਿਏਟਿੰਗ ਐਫੀਸ਼ੀਐਂਟ ਫੈਮਿਲੀ ਬੇਸਡ ਬੈਨੀਫਿਟਸ ਡਿਲੀਵਰੀ ਇਨ ਇੰਡੀਆ’ ਵਿਸ਼ੇ ‘ਤੇ ਵਰਕਸ਼ਾਪ ਕਰਵਾਈ।ਵਰਕਸ਼ਾਪ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਦੇ ਭਵਿੱਖ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਲਗਾਈ ਗਈ ਸੀ ਜਿਸ ਵਿੱਚ ਪੰਜਾਬ, ਉੱਤਰਾਖੰਡ, ਬਿਹਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਲੱਦਾਖ ਸਮੇਤ ਵੱਖ-ਵੱਖ ਸੂਬਿਆਂ ਦੇ ਅਧਿਕਾਰੀਆਂ ਨੇ ਭਾਗ ਲਿਆ।ਇਹ ਵਰਕਸ਼ਾਪ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ 100 ਫ਼ੀਸਦੀ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਅਤੇ ਸੂਬੇ ਦੇ ਨਾਗਰਿਕਾਂ ਨੂੰ ਪ੍ਰਸ਼ਾਸਨ ਵਿੱਚ ਸੌਖ ਦੀ ਸਹੂਲਤ ਪ੍ਰਦਾਨ ਕਰਨ ਸਬੰਧੀ ਸੂਬੇ ਦੀ ਵਚਨਬੱਧਤਾ ਦੇ ਮੱਦੇਨਜ਼ਰ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਈ ਗਈ ਸੀ।ਇਸ ਦਾ ਉਦੇਸ਼ ਅਜਿਹੇ ਸੰਗ੍ਰਹਿ ਦੇ ਨਿਰਮਾਣ ਵਿੱਚ ਆਧਾਰ ਦੀ ਭੂਮਿਕਾ ਨੂੰ ਸਮਝਣ ਦੇ ਨਾਲ-ਨਾਲ ਪਰਿਵਾਰ-ਆਧਾਰਿਤ ਵੈੱਲਫੇਅਰ ਡਿਲੀਵਰੀ ਸਿਸਟਮ ਬਣਾਉਣ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਸਾਰੇ ਸੂਬਿਆਂ ਲਈ ਇੱਕ ਸਾਂਝਾ ਪਲੇਟਫਾਰਮ ਤਿਆਰ ਕਰਨਾ ਸੀ।
ਮੈਗਸੀਪਾ ਦੇ ਡਾਇਰੈਕਟਰ ਜਨਰਲ ਅਨਿਰੁਧ ਤਿਵਾੜੀ ਨੇ ਦੇਸ਼ ਭਰ ਦੇ ਸੂਬਿਆਂ ਲਈ ਪਰਿਵਾਰ ਅਧਾਰਤ ਵੈਨੀਫਿਟਸ ਡਿਲੀਵਰੀ ਸਿਸਟਮ ਦੀ ਸਾਰਥਕਤਾ ਨੂੰ ਉਜਾਗਰ ਕੀਤਾ।
ਵਰਕਸ਼ਾਪ ਦੌਰਾਨ ਸੀਈਓ ਯੂਆਈਡੀਏਆਈ ਸੌਰਭ ਗਰਗ, ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ ਉਮਾ ਸ਼ੰਕਰ, ਕੇਂਦਰ ਸਰਕਾਰ ਦੇ ਰਣਨੀਤਕ ਸਲਾਹਕਾਰ ਅਤੇ ਚੀਫ਼ ਨਾਲੇਜ ਅਫ਼ਸਰ ਰਾਜੀਵ ਚਾਵਲਾ, ਐਸਆਈਓ ਐਨਆਈਸੀ ਪੰਜਾਬ ਵਿਵੇਕ ਵਰਮਾ, ਸਹਿ-ਸੰਸਥਾਪਕ ਅਤੇ ਚੇਅਰਮੈਨ, ਪ੍ਰਾਈਮਸ ਪਾਰਟਨਰਜ਼ ਦਵਿੰਦਰ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਾਈਮਸ ਪਾਰਟਨਰ ਸਮੀਰ ਜੈਨ ਸਮੇਤ ਮੁੱਖ ਬੁਲਾਰਿਆਂ ਵੱਲੋਂ ਪਰਿਵਾਰ ਅਧਾਰਤ ਵੈੱਲਫੇਅਰ ਡਿਲੀਵਰੀ ਸਿਸਟਮ ਦੇ ਨਿਰਮਾਣ ਬਾਰੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਭਾਰਤ ਵਿੱਚ ਵੈਨੀਫਿਟਸ ਡਿਲੀਵਰੀ ਦੀ ਸਥਿਤੀ ਅਤੇ ਵਿਸ਼ਵ ਭਰ ਵਿੱਚ ਸਭ ਤੋਂ ਵਧੀਆ ਅਭਿਆਸਾਂ ਸਬੰਧੀ ਮੁੱਖ ਉਪਾਵਾਂ ਬਾਰੇ ਵੀ ਚਾਨਣਾ ਪਾਇਆ।ਸਮਾਪਤੀ ਮੌਕੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ ਨੇ ਦੱਸਿਆ ਕਿ ਹਰਿਆਣਾ ਅਤੇ ਕਰਨਾਟਕ ਨੇ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਨੂੰ ਵਿਕਸਤ ਕਰਨ ਵਿੱਚ ਮੱਲ੍ਹਾਂ ਮਾਰੀਆਂ ਹਨ ਅਤੇ ਦੂਜੇ ਸੂਬਿਆਂ ਲਈ ਸਮਾਂ ਆ ਗਿਆ ਹੈ ਕਿ ਉਹ ਦੂਜੇ ਸੂਬਿਆਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਚੁਣੌਤੀਆਂ ਅਤੇ ਚੰਗੇ ਅਭਿਆਸ ਬਾਰੇ ਵਿਚਾਰ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਤੋਂ ਨਾ ਸਿਰਫ਼ ਸੇਧ ਲੈਣ ਸਗੋਂ ਇਸ ਤਰ੍ਹਾਂ ਦੇ ਫਰਮ ਵੀ ਤਿਆਰ ਕਰਨ।ਵਰਕਸ਼ਾਪ ਦੌਰਾਨ ਮਿਸ਼ਨ ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਅਭਿਨਵ ਤ੍ਰਿਖਾ, ਡਿਪਟੀ ਡਾਇਰੈਕਟਰ ਜਨਰਲ ਯੂਆਈਡੀਏਆਈ ਭਾਵਨਾ ਗਰਗ, ਸਕੱਤਰ ਪ੍ਰਸੋਨਲ ਰਜਤ ਅਗਰਵਾਲ ਅਤੇ ਡਾਇਰੈਕਟਰ ਮੈਗਸੀਪਾ ਗਿਰਿਸ਼ ਦਿਆਲਨ ਹਾਜ਼ਰ ਸਨ।