ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ, ਗੋਲਡੀ ਬਰਾੜ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ

ਨਵੀਂ ਦਿੱਲੀ,-ਗਾਇਕ ਹਨੀ ਸਿੰਘ ਨੇ ਦਿੱਲੀ ਪੁਲਿਸ ਨੂੰ ਬੁੱਧਵਾਰ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੁਆਰਾ ਵਾਇਸ ਨੋਟਿਸ ਅਤੇ ਫੋਨ ਕਾਲ ਦੁਆਰਾ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ ਹੈ|ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਨੀ ਸਿੰਘ ਨੇ ਕਿਹਾ ਕਿ ਮੇਰੇ ਸਟਾਫ਼ ਅਤੇ ਮੈਨੂੰ ਗੋਲਡੀ ਬਰਾੜ ਦੇ ਨਾਂਅ ਤੋਂ ਧਮਕੀ ਭਰੇ ਫੋਨ ਆਏ ਹਨ|ਜਿਸ ਲਈ ਮੈਂ ਦਿੱਲੀ ਪੁਲਿਸ ਕਮਿਸ਼ਨਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਹੈ|ਹਨੀ ਸਿੰਘ ਨੇ ਕਿਹਾ ਕਿ ਮੈਨੂੰ ਪਹਿਲੀ ਵਾਰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ ਅਤੇ ਮੈਂ ਡਰਿਆ ਹੋਇਆ ਹਾਂ|ਇਹ ਕਾਲਾਂ ਮੈਨੂੰ ਅੰਤਰਰਾਸ਼ਟਰੀ ਫੋਨ ਤੋਂ ਪ੍ਰਾਪਤ ਕੀਤੀਆਂ ਹਨ|