ਲੁਧਿਆਣਾ-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਅਤੇ ਉਘੇ ਸਮਾਜ ਸੇਵੀ ਸੁੱਖੀ ਬਾਠ ਨਾਲ ਸੰਵਾਦ ਪ੍ਰੋਗਰਾਮ ਮੌਕੇ ਚਾਰ ਕਿਤਾਬਾਂ ਦਾ ਲੋਕ ਅਰਪਣ ਕੀਤਾ ਗਿਆ। ਇਹ ਕਿਤਾਬਾਂ ਕਾਲਿਜ ਪ੍ਰਿੰਸੀਪਲ ਡਾਃ ਅਰਵਿੰਦਰ ਸਿੰਘ ਭੱਲਾ, ਪ੍ਰੋਃ ਮੁਨੀਸ਼ਾ ਤੇ ਅੰਗ੍ਰੇਜ਼ੀ ਵਿਭਾਗ ਦੀਆਂ ਪ੍ਰੋਫੈਸਰਜ਼ ਡਾਃ ਸੁਸ਼ਮਿੰਦਰਜੀਤ ਕੌਰ,ਡਾਃ ਮਨਦੀਪ ਕੌਰ ਰੰਧਾਵਾ ਤੇ ਡਾਃ ਹਰਗੁਣਜੋਤ ਕੌਰ ਵੱਲੋਂ ਲਿਖੀਆਂ ਤੇ ਸੰਪਾਦਿਤ ਕੀਤੀਆਂ ਗਈਆਂ ਹਨ। ਪ੍ਰੋਗਰਾਮ ਦੇ ਆਰੰਭ ਵਿੱਚ ਡਾ. ਸ. ਪ. ਸਿੰਘ ਸਾਬਕਾ ਵਾਈਸ-ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ‘ਤੇ ਜੀ ਆਇਆ ਕਿਹਾ ਅਤੇ ਦੱਸਿਆ ਕਿ ਪੰਜਾਬ ਭਵਨ ਕੈਨੇਡਾ ਅਤੇ ਪਰਵਾਸੀ ਸਾਹਿਤ ਅਧਿਅਨ ਕੇਂਦਰ 2016 ਤੋਂ ਆਪਸ ਵਿਚ ਸਹਿਯੋਗੀ ਸੰਸਥਾਵਾਂ ਹਨ। ਪਰਵਾਸੀ ਪੰਜਾਬੀ ਸਾਹਿਤ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਸ ਵਿਚ ਸਹਿਮਤੀ ਪੱਤਰ ਸਭ ਤੋਂ ਪਹਿਲਾਂ ਇਨ੍ਹਾਂ ਦੋਹਾਂ ਸੰਸਥਾਵਾਂ ਵਿਚਕਾਰ ਹੀ ਹੋਇਆ ਸੀ। ਸਰੀ(ਕੈਨੇਡਾ ਤੋਂ ਆਏ ਸੁੱਖੀ ਬਾਠ ਨੇ ਇਸ ਮੌਕੇ ‘ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਭਵਨ ਸਰੀ ਪਰਵਾਸੀ ਸਾਹਿਤ ਅਧਿਅਨ ਕੇਂਦਰ ਨਾਲ ਜੁੜ ਕੇ ਮਾਣ ਮਹਿਸੂਸ ਕਰਦਾ ਹੈ। ਦੋਵੇਂ ਸੰਸਥਾਵਾਂ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਭਾਸ਼ਾ ਅਤੇ ਸਾਹਿਤ ਦੇ ਨਿਰੰਤਰ ਪ੍ਰਸਾਰ ਲਈ ਕਾਰਜਸ਼ੀਲ ਰਹਿਣਗੀਆਂ। ਉਨ੍ਹਾਂ ਨੇ ਇਸ ਮੌਕੇ ਪੰਜਾਬ ਭਵਨ ਦੀਆਂ ਭਵਿੱਖ ਦੀਆਂ ਸਰਗਰਮੀਆਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਪ੍ਰੋ. ਗੁਰਭਜਨ ਸਿੰਘ ਗਿੱਲ ਪ੍ਰਧਾਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕੀ ਮੈਨੂੰ ਅਤਿਅੰਤ ਖੁਸ਼ੀ ਹੈ ਕਿ ਸੁੱਖੀ ਬਾਠ ਨੇ ਆਪਣੇ ਪਿਤਾ ਸਰਦਾਰ ਅਰਜਨ ਸਿੰਘ ਬਾਠ ਦੀ ਯਾਦ ਵਿਚ ਸਥਾਪਤ ਕੀਤਾ। ਪੰਜਾਬ ਭਵਨ ਸਰੀ ਦੁਨੀਆ ਭਰ ਦੇ ਲੇਖਕਾਂ ਆਲੋਚਕ ਅਤੇ ਸਾਹਿਤ ਪ੍ਰੇਮੀਆਂ ਲਈ ਮੱਕੇ ਮਦੀਨੇ ਦੀ ਨਿਆਈ ਹੋ ਨਿੱਬੜਿਆ ਹੈ ਜਿੱਥੇ ਪੰਜਾਬੀ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਦੀ ਲੋੜ ਹੁੰਦੀ ਹੈ। ਆਪਣੇ ਸਾਹਿਤਕ ਤੇ ਸਭਿਆਚਾਰਕ ਪ੍ਰੋਗਰਾਮ ਕਰਨ ਵਿਚ ਮਾਣ ਮਹਿਸੂਸ ਕਰਦੇ ਹਨ। ਸੇਵਾਮੁਕਤ ਪੁਲੀਸ ਕਮਿਸ਼ਨਰ ਸਃ ਗੁਰਪ੍ਰੀਤ ਸਿੰਘ ਤੂਰ ਨੇ ਸੁੱਖੀ ਬਾਠ ਵੱਲੋਂ ਦੇਸ਼ ਬਦੇਸ਼ ਵਿੱਚ ਨਿਭਾਈਆਂ ਜਾ ਰਹੀਆਂ ਸਾਹਿੱਤਕ, ਸੱਭਿਆਚਾਰਕ ਤੇ ਸਮਾਜਿਕ ਜੁੰਮੇਵਾਰੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਦੀ ਪੰਜਾਬੀ ਵਾਰਤਕ ਪੁਸਤਕ “ਪਗਡੰਡੀਆਂ ਤੋ ਸ਼ਾਹਰਾਹ ਤੱਕ”, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸੁਸ਼ਮਿੰਦਰਜੀਤ ਕੌਰ, ਡਾ. ਹਰਗੁਣਜੋਤ ਕੌਰ ਅਤੇ ਡਾ. ਮਨਦੀਪ ਕੌਰ ਵੱਲੋਂ ਸੰਪਾਦਤ ਦੋ ਪੁਸਤਕਾਂ “ਆਵਰ ਟਾਈਮ ਸਟੋਰੀਜ਼ ਅਤੇ ਕਾਮਰਸ ਵਿਭਾਗ ਦੇ ਪ੍ਰੋ. ਮਨੀਸ਼ਾ ਦਾ ਹਿੰਦੀ ਕਾਵਿ ਸੰਗ੍ਰਹਿ “ਸਿਸਕੀਆਂ” ਵੀ ਲੋਕ ਅਰਪਣ ਕੀਤਾ ਗਿਆ।
Related Posts
ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਸਾਇੰਸ ਮੇਲੇ ਵਿੱਚ ਦਿਲਚਸਪ ਦੂਜੇ ਦਿਨ 34 ਸਕੂਲਾਂ ਦੇ 1263 ਵਿਦਿਆਰਥੀਆਂ ਨੇ ਸਾਇੰਸ ਮੇਲੇ…
ਡਾ, ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ
ਡਾ. ਤਪਿੰਦਰਜੋਤ ਕੌਸ਼ਲ ਨੇ ਸਿਵਲ ਸਰਜਨ ਬਰਨਾਲਾ ਵਜੋਂ ਚਾਰਜ ਸੰਭਾਲਿਆ ਬਿਹਤਰ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ:…
ਕੈਨੇਡਾ, ਅਮਰੀਕਾ ਸਣੇ ਦੁਨੀਆ ਦੇ ਕਈ ਦੇਸ਼ਾਂ ਨੇ ਅਫ਼ਰੀਕੀ ਦੇਸ਼ਾਂ ਲਈ ਅਪਣੀਆਂ ਸਰਹੱਦਾਂ ਬੰਦ ਕੀਤੀਆਂ
ਖ਼ਤਰਨਾਕ ਕੋਰੋਨਾ ਵਾਇਰਸ ਦੇ ਨਵੇਂ ਵੈਰੀਅੰਟ ਦੇ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਵਿਚ ਦਹਿਸ਼ਤ ਫੈਲ ਗਈ। ਦੁਨੀਆ ਦੇ ਕਈ ਦੇਸ਼ਾਂ…