ਚੰਡੀਗੜ੍ਹ,-ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ ।ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
Related Posts
DGP ਦੇ ਜਾਅਲੀ ਦਸਤਖਤਾਂ ਨਾਲ 11 ਮੁਲਾਜ਼ਮ ਕਰ ਦਿੱਤੇ ਪ੍ਰਮੋਟ
ਚੰਡੀਗੜ੍ਹ : Promotion fruad in Punjab Police Department : ਪੰਜਾਬ ਪੁਲਿਸ ਵਿਭਾਗ ‘ਚ ਪ੍ਰਮੋਸ਼ਨ ਸਬੰਧੀ ਨਵਾਂ ਫਰਜ਼ੀਵਾੜਾ ਸਾਹਮਣੇ ਆਇਆ ਹੈ ਜਿਸ…
ਇੰਡੀਅਨ ਅਚੀਵਰਜ ਫ਼ੋਰਮ ਵੱਲੋਂ ਦਵਿੰਦਰ ਰਾਹਲ ਨੂੰ ਮਿਲਿਆ ਇੰਟਰਨੈਸ਼ਨਲ ਐਵਾਰਡ
ਆਕਲੈਂਡ : ਨਿਊਜ਼ੀਲੈਂਡ ਵਿਚ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ `ਚ ਸਰਗਰਮ ਸਖਸ਼ੀਅਤ ਦਵਿੰਦਰ ਰਾਹਲ ਨੂੰ ਇੰਡੀਅਨ ਅਚੀਵਰਜ ਫੋਰਮ…
ਦੁਬਈ ਤੋਂ ਪਰਤਿਆ ਸ਼ਖ਼ਸ ਟਰਾਲੀ ਬੈਗ ਦੇ ਪਹੀਏ ‘ਚ ਲੁਕਾ ਕੇ ਲਿਆ ਰਿਹਾ ਸੀ 10 ਲੱਖ ਦਾ ਸੋਨਾ,
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਏ ਇਕ ਨੌਜਵਾਨ ਨੂੰ 196.5…