September 19, 2024

PUNJAB

INDIA NEWS

ਖਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ ਦਾ ਪਾਣੀ, ਮੁੜ ਖੋਲ੍ਹੇ ਗੇਟ

ਭਾਖੜਾ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਅੱਜ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਬੀ.ਬੀ.ਐਮ.ਬੀ.ਪ੍ਰਸ਼ਾਸਨ ਵੱਲੋਂ ਭਾਖੜਾ ਡੈਮ ਦੇ ਫਲੱਡ ਗੇਟ ਨੂੰ ਕੁੱਝ ਸਮੇਂ ਲਈ 1 ਫੁੱਟ ਤੱਕ ਟੈਸਟਿੰਗ ਲਈ ਖੋਲ੍ਹ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਝੀਲ ਵਿੱਚ 71000 ਪਾਣੀ ਦੀ ਆਮਦ ਸਬੰਧੀ ਭਲਕੇ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ।

ਅੱਜ ਸਵੇਰੇ ਪਾਣੀ ਦਾ ਲੈਵਲ 1671.27 ਮਾਪਿਆ ਗਿਆ। ਬੀਬੀਐਮਬੀ ਵਾਟਰ ਰੈਗੂਲੇਸ਼ਨ ਦੇ ਡਿਜ਼ਾਇਨ ਇੰਜੀਨੀਅਰ ਵੱਲੋਂ ਜਾਰੀ ਕੀਤੀ ਗਈ ਚਿੱਠੀ ਦੇ ਅਨੁਸਾਰ ਸਤਲੁਜ ਦਰਿਆ ਵਿਚ ਨੰਗਲ ਡੈਮ ਰਾਹੀਂ 27500 ਕਿਉਸਿਕ ਪਾਣੀ ਛੱਡਿਆ ਜਾਵੇਗਾ, ਪਹਿਲਾਂ ਇਹ ਪਾਣੀ 19400 ਕਿਊਸਿਕ ਸੀ, ਹੁਣ ਸਤਲੁਜ ਦਰਿਆ ਵਿਚ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ।