ਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ ਸੀ: ਆਈਜੀਪੀ ਨੀਲਭ ਕਿਸ਼ੋਰ

ਚੰਡੀਗੜ੍ਹ,-ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼)/ਗੈਰ-ਮੁਨਾਫ਼ਾ ਸੰਸਥਾਵਾਂ (ਐਨ.ਪੀ.ਓ.) ਨੂੰ ਟੈਰਰ ਫੰਡਿੰਗ ਜਾਂ ਮਨੀ ਲਾਂਡਰਿੰਗ ਜਹੀ ਦੁਰਵਰਤੋਂ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਅਤੇ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸੇਸ਼ਨ (ਸੀਬੀਡੀਟੀ) ਦੇ ਸਹਿਯੋਗ ਨਾਲ ਮੰਗਲਵਾਰ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। ਐਫਏਟੀਐਫ ਇੱਕ ਅੰਤਰ-ਸਰਕਾਰੀ ਸੰਗਠਨ ਹੈ ਜੋ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ ਦਾ ਮੁਕਾਬਲਾ ਕਰਨ ਲਈ ਨੀਤੀਆਂ ਨੂੰ ਉਤਸ਼ਾਹਿਤ ਕਰਦਾ ਹੈ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 100 ਗੈਰ ਸਰਕਾਰੀ ਸੰਸਥਾਵਾਂ ਦੇ 130 ਮੈਂਬਰਾਂ ਨੇ ਭਾਗ ਲਿਆ। ਆਈਜੀਪੀ ਅੰਦਰੂਨੀ ਸੁਰੱਖਿਆ ਨੀਲਭ ਕਿਸ਼ੋਰ, ਓਐਸਡੀ ਐਫਏਟੀਐਫ ਸੈੱਲ ਰਿਮਝਿਮ ਪਾਂਡੇ, ਇਨਕਮ ਟੈਕਸ ਅਧਿਕਾਰੀ ਸ੍ਰੀ ਅਭਿਨੀਤ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਜੁਆਇੰਟ ਡਿਪਟੀ ਡਾਇਰੈਕਟਰ ਅਸ਼ਵਨੀ ਰਾਠੌਰ ਪਤਵੰਤਿਆਂ ਵਿੱਚ ਸ਼ਾਮਲ ਉਹਨਾਂ ਸਨ, ਜਿਨ੍ਹਾਂ ਨੇ ਭਾਈਵਾਲਾਂ ਨੂੰ ਅੱਤਵਾਦ ਫੰਡਿੰਗ ਤੋਂ ਬਚਾਉਣ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਆਈਜੀਪੀ ਨੀਲਭ ਕਿਸ਼ੋਰ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਆਯੋਜਨ ਕਰਨ ਦਾ ਉਦੇਸ਼ ਗੈਰ ਸਰਕਾਰੀ ਸੰਗਠਨਾਂ ਨੂੰ ਚੈਰੀਟੇਬਲ ਸੰਸਥਾਵਾਂ ਨਾਲ ਸਬੰਧਤ ਐਫਏਟੀਐਫ ਅਤੇ ਇਨਕਮ ਟੈਕਸ ਦੀਆਂ ਵੱਖ-ਵੱਖ ਵਿਵਸਥਾਵਾਂ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਨ੍ਹਾਂ ਨੂੰ ਟੈਰਰ ਫੰਡਿੰਗ (ਟੀਐਫ) ਮਨੀ ਲਾਂਡਰਿੰਗ ਵਰਗੀ ਦੁਰਵਰਤੋਂ ਤੋਂ ਬਚਾਇਆ ਜਾ ਸਕੇ।ਜ਼ਿਕਰਯੋਗ ਹੈ ਕਿ ਐਨ.ਜੀ.ਓਜ਼ ਦੇ ਸਾਰੇ ਮੈਂਬਰਾਂ ਨੇ ਵਰਕਸ਼ਾਪ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਪੁਲਿਸ ਅਤੇ ਵਿੱਤ ਮੰਤਰਾਲੇ ਦਾ ਉਹਨਾਂ ਨੂੰ ਅੱਤਵਾਦੀ ਸੰਗਠਨਾਂ ਦੁਆਰਾ ਦੁਰਵਰਤੋਂ ਦੇ ਇਸ ਪਹਿਲੂ ਬਾਰੇ ਜਾਗਰੂਕ ਕਰਨ ਲਈ ਧੰਨਵਾਦ ਕੀਤਾ।