ਚੰਡੀਗੜ੍ਹ,-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗ ਵਰਗ ਦੇ ਇੱਕ ਸਹਿਯੋਗੀ ਨੂੰ ਮੁਫ਼ਤ ਬੱਸ ਸਫ਼ਰ, ਦਿਵਿਆਂਗਾਂ ਦੇ ਬੱਚਿਆਂ ਦੀ ਫੀਸ ਮਾਫ ਕਰਨਾ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਜਾਇਜ ਮੰਗਾਂ ਤੇ ਵਿਚਾਰ ਕਰਕੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸਨਲ ਡਾਇਰੈਕਟਰ ਸ. ਚਰਨਜੀਤ ਸਿੰਘ ਹਾਜ਼ਰ ਸਨ।
Related Posts
ਹੁਣ ਓਲਾ ਡਰਾਈਵਰ ਨਹੀਂ ਪੁੱਛਣਗੇ ਕਿ ਕਿੱਥੇ ਜਾਣਾ ਹੈ, ਪੇਮੈਂਟ ਕੈਸ਼ ਹੈ ਜਾਂ ਆਨਲਾਈਨ, ਕੰਪਨੀ ਨੇ ਚੁੱਕਿਆ ਵੱਡਾ ਕਦਮ
ਨਵੀਂ ਦਿੱਲੀ : ਮੋਬਾਈਲ ਐਪ ਆਧਾਰਤ ਕੈਬ ਸੇਵਾ ਪ੍ਰੋਵਾਈਡਰ ਕੰਪਨੀ ਓਲਾ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਉਸ ਦੇ ਡਰਾਈਵਰ ਪਾਰਟਨਰ…
ਫੂਡ ਸੇਫਟੀ ਵੈਨ ਵੱਲੋਂ ਖਾਣ ਵਾਲੇ ਪਦਾਰਥਾਂ ਦੀ ਮੌਕੇ ‘ਤੇ ਹੋਵੇਗੀ ਜਾਂਚ: ਸਿਵਲ ਸਰਜਨ
ਦੁੱਧ,ਦਹੀਂ,ਪਨੀਰ,ਖੋਆ,ਕਰੀਮ,ਹਲਦੀ ਮਿਰਚ,ਸਰ੍ਹੌਂ ਤੇਲ,ਦੇਸੀ ਘਿਓ,ਪਾਣੀ,ਗੁਲਾਬ ਜਾਮੁਣ ਪਦਾਰਥਾਂ ਦੀ ਜਾਂਚ- ਜਸਪ੍ਰੀਤ ਗਿੱਲ ਬਰਨਾਲਾ,25,ਅਕਤੂਬਰ /ਕਰਨਪ੍ਰੀਤ ਕਰਨ ਮਿਸ਼ਨ ਸਿਹਤਮੰਦ ਪੰਜਾਬ ਤਹਿਤ ਲੋਕਾਂ ਨੂੰ ਮਿਆਰੀ…
ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ ਇਹ ਵਾਹਨ ਅਤਿ-ਆਧੁਨਿਕ ਉਪਕਰਨਾਂ ਨਾਲ ਹੋਣਗੇ ਲੈਸ
ਜਲੰਧਰ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ…