ਚੰਡੀਗੜ੍ਹ,-ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
Related Posts
DGP ਪੰਜਾਬ ਨੇ ਆਈਐੱਸਆਈ ਤੇ ਐੱਸਐੱਫਜੇ ਦੀ ਵੱਡੀ ਸਾਜ਼ਿਸ਼ ਤੋਂ ਚੁੱਕਿਆ ਪਰਦਾ
ਲੁਧਿਆਣਾ : ਕੋਰਟ ਕੰਪਲੈਕਸ ਬਲਾਸਟ ‘ਚ ਮਾਰਿਆ ਗਿਆ ਪੁਲਿਸ ਦਾ ਬਰਖ਼ਾਸਤ ਹੌਲਦਾਰ ਗਗਨਦੀਪ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਤੇ ਪਾਕਿਸਤਾਨ…
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼
ਚੰਡੀਗੜ੍ਹ,-ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ…
ਸੰਤੁਲਿਤ ਭੋਜਨ ਵਾਂਗ ਲੋੜੀਂਦਾ ਹੈ ਬਾਲ ਸਾਹਿਤ
ਇਹ ਤੱਥ ਅਸੀਂ ਸਾਰੇ ਜਾਣਦੇ ਹਾਂ ਕਿ ਬੱਚੇ ਦੀ ਸਿੱਖਣ ਪ੍ਰਕਿਰਿਆ ਤਾਂ ਗਰਭ ਅਵਸਥਾ ’ਚ ਹੀ ਸ਼ੁਰੂ ਹੋ ਜਾਂਦੀ ਹੈ।…