ਬੀਐੱਸਐੱਫ ਦੀਆਂ ਤਾਕਤਾਂ ਵਧਾਉਣ ਤੋਂ ਨਾਰਾਜ਼ ਤ੍ਰਿਣਮੂਲ ਕਾਂਗਰਸ ਨੇ ਕਿਹਾ,‘ਇਹ ਸੰਘੀ ਢਾਂਚੇ ’ਤੇ ਹਮਲਾ

ਕੋਲਕਾਤਾ : ਬੀਐਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਫੈਸਲੇ ‘ਤੇ ਕੇਂਦਰ ਦੀ ਆਲੋਚਨਾ ਕਰਦਿਆਂ ਤ੍ਰਿਣਮੂਲ ਕਾਂਗਰਸ ਨੇ ਕਿਹਾ ਹੈ ਕਿ ਇਹ ਰਾਜ ਦੇ ਅਧਿਕਾਰਾਂ ’ਤੇ ਛਾਪਾ ਤੇ ਦੇਸ਼ ਦੇ ਸੰਘੀ ਢਾਂਚੇ ’ਤੇ ਹਮਲਾ ਹੈ। ਕੇਂਦਰ ਸਰਕਾਰ ਨੇ ਬੀਐੱਸਐੱਫ ਐਕਟ ਵਿੱਚ ਸੋਧ ਕਰਕੇ ਇਸ ਨੂੰ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਮੌਜੂਦਾ 15 ਕਿਲੋਮੀਟਰ ਦੀ ਥਾਂ 50 ਕਿਲੋਮੀਟਰ ਦੇ ਵਿਸ਼ਾਲ ਖੇਤਰ ਵਿੱਚ ਤਲਾਸ਼ੀ ਲੈਣ, ਜ਼ਬਤ ਕਰਨ ਅਤੇ ਗ੍ਰਿਫਤਾਰ ਕਰਨ ਦੀ ਸ਼ਕਤੀ ਦਿੱਤੀ ਹੈ। ਤ੍ਰਿਣਮੂਲ ਕਾਂਗਰਸ ਨੇ ਕਿਹਾ ਕਿ ਕੇਂਦਰ ਨੇ ਰਾਜਾਂ ਨਾਲ ਗੱਲਬਾਤ ਕੀਤੇ ਬਗੈਰ ਇਹ ਫ਼ੈਸਲਾ ਕੀਤਾ ਹੈ ਤੇ ਪਾਰਟੀ ਇਸ ਦਾ ਵਿਰੋਧ ਕਰਦੀ ਹੈ।