ਸਾਹਿਬਜ਼ਾਦਿਆ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਮਾਗਮ

ਕੈਲਗਰੀ-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਾਹਿਬਜ਼ਾਦੇ,ਵੱਡੇ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਤਾਜ਼ਾ ਰੱਖਣ ਵਾਸਤੇ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸੰਗਤਾਂ ਵੱਲੋ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ| ਸਾਰਾ ਦਿਨ ਕੀਰਤਨੀ ਜਥਿਆ ਵੱਲੋ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ| ਇਸ ਸਮੇਂ ਪ੍ਰੋ.ਮਨਜੀਤ ਸਿੰਘ ਹੁਰਾਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ| ਇਸ ਮੌਕੇ ਬੱਚਿਆਂ ਨੇ ਇਤਿਹਾਸ ਦੇ ਨਾਲ ਸਬੰਧਤ ਕਵਿਤਾਵਾਂ ਸੰਗਤਾਂ ਨੂੰ ਸਰਵਣ ਕਰਵਾਈਆ| ਗੁਰੂ ਦੇ ਲੰਗਰ ਦੀ ਸੇਵਾ ਰੋਪੜ ਅਤੇ ਫਤਹਿਗੜ੍ਹ ਸਾਹਿਬ ਇਲਾਕੇ ਨਾਲ ਸਬੰਧਤ ਪਰਿਵਾਰਾਂ ਵੱਲੋ ਕੈਲਗਰੀ ਦੀ ਸੰਗਤ ਦੇ ਸਹਿਯੋਗ ਨਾਲ ਕੀਤੀ ਗਈ| ਇਸ ਸਮੇਂ ਜਨਰਲ ਸਕੱਤਰ ਭਾਈ ਰਵਿੰਦਰ ਸਿੰਘ ਤੱਬੜ ਹੁਰਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਸਿੱਖ ਸ਼ਹਾਦਤ ਬਾਰੇ ਜਾਣੂੰ ਕਰਵਾਉਣਾ ਚਾਹੀਦਾ þ| ਉਨਾਂ ਕਿਹਾ ਕਿ ਸਾਡੀ ਅਕਾਲ ਪੁਰਖ ਅੱਗੇ ਅਰਦਾਸ þ ਕਿ ਸਾਨੂੰ ਵੀ ਇਨਾਂ ਮਹਾਨ ਰੂਹਾਂ ਦੇ ਚਰਨਾਂ ਦੀ ਧੂੜ ਬਖਸ਼ਣ ਤਾਂ ਕਿ ਸਾਡੇ ਵਿੱਚ ਵੀ ਜ਼ੁਲਮ ਅਤੇ ਅਨਇਆ ਅੱਗੇ ਖੜ੍ਹਨ ਦੀ ਸਮਰੱਥਾ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਹੋਵੇ|