ਬਘਰੌਲ (ਦਿੜ੍ਹਬਾ),-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਕੇਵਲ ਇਕ ਪਰਿਵਾਰ ਜਾਂ ਸੂਬੇ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹਵਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਸਮਰਪਣ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
Related Posts
ਇਟਲੀ ‘ਚ ਡਿਸਕੋ ਕਲੱਬ, ਪੱਬ ਤੇ ਜਨਤਕ ਥਾਵਾਂ ‘ਤੇ ਤਿਉਹਾਰ ਮਨਾਉਣ ‘ਤੇ ਪਾਬੰਦੀ
ਮਿਲਾਨ (ਇਟਲੀ) : ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਨਾਮ ਦੀ ਮਹਾਂਮਾਰੀ ਫੈਲੀ ਹੋਈ ਨੂੰ ਲਗਪਗ 2 ਸਾਲ ਦਾ ਸਮਾਂ ਹੋ ਚੱਲਿਆ…
Non-VIPs ਨੇ ਕੀਤਾ VIPs ਕੰਟੈਸਟੈਂਟਸ ਦਾ ਜੀਉਣਾ ਮੁਸ਼ਕਲ
ਨਵੀਂ ਦਿੱਲੀ: ‘ਬਿੱਗ ਬੌਸ 15’ ਦਾ ਘਰ ਫਿਲਹਾਲ ਜੰਗ ਦਾ ਮੈਦਾਨ ਬਣਿਆ ਹੋਇਆ ਹੈ। ਵਾਈਲਡ ਕਾਰਡ ਕੰਟੈਸਟੈਂਟਸ ਰਾਖੀ ਸਾਵੰਤ, ਦੇਵੋਲੀਨਾ ਭੱਟਾਚਾਰਜੀ,…
ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਬੀ.ਸੀ. ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ
ਐਬਟਸਫੋਰਡ/ਵਿਕਟੋਰੀਆ, 27 ਨਵੰਬਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਹੜ੍ਹਾਂ ਦੀ ਮਾਰ ਝੱਲ ਰਹੇ ਬ੍ਰਿਟਿਸ਼ ਕੋਲੰਬੀਆ ਸੂਬੇ…