ਕੈਲਗਰੀ ਦੀਆਂ ਸੰਗਤਾਂ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਨੇਕਾਂ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ

ਕੈਲਗਰੀ,-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ| ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੇਨ ਹਾਲ ਵਿੱਚ ਪਾਠ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਇਆ ਗਿਆ| ਇਸ ਸਮੇਂ ਪੰਥ ਪ੍ਰਸਿੱਧ ਕੀਰਤਨੀ ਜਥਿਆ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ| ਚੇਅਰਮੈਨ ਭਾਈ ਗੁਰਜੀਤ ਸਿੰਘ ਸਿੱਧੂ ਹੁਰਾਂ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਿੱਖ ਧਰਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ| ਜਿਨਾਂ ਦੇਸ਼ ਦੀ ਏਕਤਾ,ਅਖੰਡਤਾ ਨੂੰ ਕਾਇਮ ਰੱਖਣ ਵਾਸਤੇ ਸ਼ਹਾਦਤਾਂ ਦਿੱਤੀਆਂ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਮਾਨਵਤਾ ਅਤੇ ਆਦਰਸ਼ਾਂ ਦੀ ਖਾਤਰ ਆਪਣਾ ਸਰਬੰਸ ਵਾਰ ਦਿੱਤਾ| ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਭਾਈ ਰਵਿੰਦਰ ਸਿੰਘ ਤੱਬੜ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਤੇ ਅਨੇਕਾਂ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ ਹਨ| ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋ ਸਾਜੇ ਪੰਜ ਪਿਆਰਿਆਂ ਵਿੱਚ ਵੀ ਤਿੰਨ ਦਲਿਤ ਸਨ| ਜਿਸ ਤੋ ਸਾਬਤ ਹੁੰਦਾ ਕਿ ਸਿੱਖ ਧਰਮ ਵਿੱਚ ੳੂਚ-ਨੀਚ,ਜਾਤ-ਪਾਤ ਅਤੇ ਕੱਟੜਤਾ ਲਈ ਕੋਈ ਥਾਂ ਨਹੀ|