ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਬਰ੍ਹੇ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਦੇ 450 ਸਾਲਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 29,30 ਸਤੰਬਰ ਅਤੇ 1 ਅਕਤੂਬਰ ਨੂੰ।
ਬੁਢਲਾਡਾ ਦਵਿੰਦਰ ਸਿੰਘ ਕੋਹਲੀ
ਬੁਢਲਾਡਾ (ਦਵਿੰਦਰ ਸਿੰਘ ਕੋਹਲੀ)-ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਦੇ 450 ਸਾਲਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ,ਪਿੰਡ ਬਰ੍ਹੇ ਸਾਹਿਬ,ਬੁਢਲਾਡਾ (ਮਾਨਸਾ) ਵਿਖੇ ਮਿਤੀ 29,30 ਸਤੰਬਰ ਅਤੇ 1 ਅਕਤੂਬਰ ਨੂੰ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਦੱਸਿਆ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਦੇ 450 ਸਾਲਾ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ,ਪਿੰਡ ਬਰ੍ਹੇ ਸਾਹਿਬ ਵਿਖੇ ਗੁਰਮਤਿ ਸਮਾਗਮ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ 29 ਅਤੇ 30 ਸਤੰਬਰ ਨੂੰ ਬਾਬਾ ਬੂਟਾ ਸਿੰਘ ਗੁਰਥਰੀ ਵਾਲੇ ਕਥਾ ਰਾਹੀਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਹੀ ਦਿਨ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਜਾਣਗੇ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ।30 ਸਤੰਬਰ ਨੂੰ ਗਿਆਨੀ ਸੁਰਜੀਤ ਸਿੰਘ ਸਭਰਾ ਕਥਾ ਰਾਹੀਂ ਨਿਹਾਲ ਕਰਨਗੇ ਅਤੇ 1 ਅਕਤੂਬਰ ਨੂੰ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਇਸੇ ਹੀ ਦਿਨ ਸਵੇਰੇ 10 ਵਜੇ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਪਹੁੰਚ ਰਹੀਆਂ ਪ੍ਰਮੁੱਖ ਸਖਸ਼ੀਅਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਿੰਘ ਸਾਹਿਬ ਜਗਤਾਰ ਸਿੰਘ ਹੈੱਡ ਗ੍ਰੰਥੀ,ਤਖ਼ਤ ਸ੍ਰੀ ਦਮਦਮਾ ਸਾਹਿਬ,ਤਲਵੰਡੀ ਸਾਬੋ,ਸ.ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ ਤਖ਼ਤ ਸ੍ਰੀ ਦਮਦਮਾ ਸਾਹਿਬ,ਤਲਵੰਡੀ ਸਾਬੋ,ਐਸ.ਜੀ.ਪੀ.ਸੀ. ਦੇ ਮੈਂਬਰ ਜਥੇਦਾਰ ਮਿੱਠੂ ਸਿੰਘ ਕਾਹਨੇਕੇ ਅਤੇ ਐਸ.ਜੀ.ਪੀ.ਸੀ. ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ ਉਚੇਚੇ ਤੌਰ ਤੇ ਪਹੁੰਚਣਗੇ।ਇਸ ਤੋਂ ਇਲਾਵਾ ਡਾ. ਸਪਨਾ ਕੈਂਸਰ ਸਪੈਸ਼ਲਿਸਟ ਮੁਖੀ ਏਮਜ਼ ਹਸਪਤਾਲ, ਬਠਿੰਡਾ 1 ਅਕਤੂਬਰ ਨੂੰ 11 ਵਜੇ ਆਪਣੇ ਵਿਚਾਰ ਸਾਂਝੇ ਕਰਨਗੇ।ਇਸ ਮੌਕੇ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਗੁਰਦੁਆਰਾ ਸਾਹਿਬ ਪਹੁੰਚਣ ਦਾ ਸੰਦੇਸ਼ ਦਿੱਤਾ।ਗੁਰੂ ਦਾ ਮਹਾਨ ਲੰਗਰ ਅਤੁੱਟ ਵਰਤਾਇਆ ਜਾਵੇਗਾ।