ਅੰਤਰਰਾਸ਼ਟਰੀ ਬਜ਼ੁਰਗ ਦਿਵਸ ‘ਤੇ ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਮੁਫਤ ਸਿਹਤ ਸਹੂਲਤਾਂ : ਡਾ. ਤਪਿੰਦਰਜੋਤ ਕੌਸ਼

 

ਕਿਹਾ, ਬੁਢਾਪੇ ਵਿੱਚ ਸਮੇਂ-ਸਮੇਂ ਕਰਾਉਣਾ ਚਾਹੀਦਾ ਹੈ ਮੈਡੀਕਲ ਚੈੱਕਅਪ

 

ਬਰਨਾਲਾ, 1 ਅਕਤੂਬਰ/ਕਰਨਪ੍ਰੀਤ ਕਰਨ

‘ਪੰਜਾਬ ਸਰਕਾਰ ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ’ ਵਿਸ਼ੇ ਤਹਿਤ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਰਨਾਲਾ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ‘ਤੇ ਸਿਹਤ ਸੇਵਾਵਾਂ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਤਪਿੰਦਰਜੋਤ ਕੌਸ਼ਲ ਸਿਵਲ ਸਰਜਨ ਬਰਨਾਲਾ ਵੱਲੋਂ ਕੀਤਾ ਗਿਆ।

     ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ “ਬਜ਼ੁਰਗਾਂ ਦੀ ਦੇਖਭਾਲ” ਸਬੰਧੀ ਮਿਤੀ 1 ਤੋਂ 5 ਅਕਤੂਬਰ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਜ਼ੁਰਗਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਅਤੇ ਹੋਰ ਬਿਮਾਰੀਆਂ ਦੀ ਪਹਿਚਾਣ ਲਈ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਸਰਕਾਰੀ ਹਸਪਤਾਲਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਦੌਰਾਨ ਚੈੱਕਅਪ ਕਰਕੇ ਦਵਾਈਆਂ ਅਤੇ ਮੋਤੀਆ ਦੇ ਮਰੀਜ਼ਾਂ ਦੀ ਪਹਿਚਾਣ ਕਰਨ ਸਬੰਧੀ ਸਮੂਹ ਐਸ.ਐਮ.ਓ. ਨੂੰ ਹਦਾਇਤ ਕੀਤੀ ਗਈ ਹੈ।

   ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਇਸ ਲਈ ਹਸਪਤਾਲਾਂ ਵਿਚ ਵੱਖਰੀ ਓ ਪੀ ਡੀ ਕਤਾਰ ਦਾ ਪ੍ਰਬੰਧ ਕੀਤਾ ਗਿਆ ਹੈ। ਹਸਪਤਾਲਾਂ ਵਿਚ ਮੁਫਤ ਲੈਬਾਰਟਰੀ ਟੈਸਟ, ਦਵਾਈਆਂ, ਈ ਸੀ ਜੀ, ਐਕਸਰੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਬਜ਼ੁਰਗ ਆਪਣਾ ਵਧੀਆ ਢੰਗ ਨਾਲ ਇਲਾਜ ਕਰਵਾ ਸਕਣ।

   ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਜਿਵੇਂ ਜ਼ਿਲ੍ਹਾ ਹਸਪਤਾਲ ਬਰਨਾਲਾ, ਸਬ ਡਵੀਜ਼ਨਲ ਹਸਪਤਾਲ ਤਪਾ ਸੀਐਚਸੀ ਮਹਿਲ ਕਲਾਂ, ਧਨੌਲਾ, ਪੀਐਚਸੀ ਲੈਵਲ ਤੇ ਅੰਤਰਰਾਸ਼ਟਰੀ ਬਿਰਧ ਦਿਵਸ ਸਬੰਧੀ ਸਿਹਤ ਚੈਕਅਪ, ਲੈਬਾਰਟਰੀ ਟੈਸਟ ਤੇ ਜਾਗਰੂਕਤਾ ਪੈਦਾ ਕੀਤਾ ਜਾਵੇਗੀ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸੀਆ ਕਿ ਜ਼ਿਲ੍ਹਾ ਮਾਸ ਮੀਡੀਆ ਵਿੰਗ, ਬਲਾਕ ਐਕਸਟੈਨਸ਼ਨ ਐਜੂਕੇਟਰ, ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਗਰੁੱਪ ਮੀਟਿੰਗ ਕਰਕੇ ਅਤੇ ਪ੍ਰੈਸ ਕਵਰੇਜ ਕਰਵਾ ਕੇ ਬਜ਼ੁਰਗਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਗਰੂਕ ਕੀਤਾ ਗਿਆ।