ਵਿਜੀਲੈਂਸ ਬਿਊਰੋ ਨੇ ਫਾਇਰ ਅਫਸਰ ਬਰਨਾਲਾ ਨੂੰ 40,000 ਰਿਸ਼ਵਤ* ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ
ਬਰਨਾਲਾ,4,ਅਕਤੂਬਰ/-ਕਰਨਪ੍ਰੀਤ ਕਰਨ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ।
ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 10 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। 50,000 ਵਿੱਚ ਪਰ ਸੌਦਾ 40,000 ਰੁਪਏ ਵਿੱਚ ਹੋਇਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ‘ਚ ਉਕਤ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ