ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਬੁਢਲਾਡਾ ਦਵਿੰਦਰ ਸਿੰਘ ਕੋਹਲੀ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਦੇ 547 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ।

    ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਦੱਸਿਆ ਕਿ 15 ਅਕਤੂਬਰ 2024 ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ, ਸਰਦੂਲਗੜ੍ਹ, ਝੁਨੀਰ, ਭੀਖੀ ਅਤੇ ਬੁਢਲਾਡਾ ਵਿਖੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ ਹੈ।

   ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਿਖਲਾਈ ਅਧਿਕਾਰੀਆਂ ਵੱਲੋਂ ਚੋਣ ਅਮਲੇ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।