ਭਾਰਤੀ ਜਨਤਾ ਪਾਰਟੀ ਵੱਲੋਂ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਬਣੇ ਜਿਮਨੀ ਚੋਣ ਲਈ ਉਮੀਦਵਾਰ

√ਭਾਜਪਾ ਵਰਕਰਾਂ ਵਿੱਚ ਭਾਰੀ ਉਤਸਾਹ

ਬਰਨਾਲਾ 22,ਅਕਤੂਬਰ ਕਰਨਪ੍ਰੀਤ ਕਰਨú

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਸਮਿਤੀ ਨੇ ਹੋਣ ਵਾਲੀਆਂ ਪੰਜਾਬ ਦੇ ਵਿੱਚ ਆਗਾਮੀ ਵਿਧਾਨ ਸਭਾ ਜਿਮਨੀ ਚੋਣਾਂ ਨੂੰ ਲੈ ਕੇ ਬਰਨਾਲਾ ਤੋਂ ਸਾਬਕਾ ਵਿਧਾਇਕ ਅਤੇ ਸੂਬਾ ਕਮੇਟੀ ਮੈਂਬਰ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਟਿਕਟ ਬਰਨਾਲਾ ਤੋਂ ਕਲੀਅਰ ਕਰਕੇ ਸਾਰੀਆਂ ਕਿਆਸ ਇਰਾਈਆਂ ਨੂੰ ਵਿਰਾਮ ਲਾ ਕੇ ਰੱਖ ਦਿੱਤਾ
ਭਾਰਤੀ ਜਨਤਾ ਪਾਰਟੀ ਨੇ ਬਰਨਾਲਾ ਤੋਂ ਆਗਾਮੀ ਹੋਣ ਜਾ ਰਹੇ ਜਿਮਨੀ ਚੋਣ ਨੂੰ ਲੈ ਕੇ ਲੰਮੇ ਸਮੇਂ ਤੋਂ ਉਡੀਕ ਖਤਮ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਵੱਲੋਂ ਬਰਨਾਲਾ ਤੋਂ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ ਜਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਵੱਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਜਿਮਨੀ ਤੋਂ ਚੋਣ ਲਈ ਤਿਆਰੀਆਂ ਆਰੰਭੀਆਂ ਹੋਈਆਂ ਹਨ ਜਿਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਰਕਰਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਹੈ
ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਵੱਲੋਂ ਪੰਜਾਬ ਦੀਆਂ ਚਾਰ ਜਿਮਨੀ ਚੋਣਾਂ ਲਈ ਤਿੰਨ ਹਲਕਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਦੋਂ ਕਿ ਇੱਕ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਉਮੀਦਵਾਰ ਦਾ ਐਲਾਨ ਅਜੇ ਪਾਰਟੀ ਵੱਲੋਂ ਕੀਤਾ ਜਾਣਾ ਹੈ। ਭਾਜਪਾ ਵੱਲੋਂ ਜਾਰੀ ਸੂਚੀ ਤਹਿਤ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋ ,ਗਿੱਦੜਵਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾ ਕੇ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਸ ਸਬੰਧੀ ਵੱਖ-ਵੱਖ ਭਾਜਪਾ ਵਰਕਰਾਂ ਆਗੂਆਂ ਨੇ ਗੱਲ ਕਰਨ ਤੇ ਕਿਹਾ ਕਿ ਤਾਜ਼ਾ ਬਣੀ ਹਰਿਆਣਾ ਦੇ ਵਿੱਚ ਭਾਜਪਾ ਦੀ ਸਰਕਾਰ ਦਾ ਅਸਰ ਪੰਜਾਬ ਦੀਆਂ ਜਿਮਨੀ ਚੋਣਾਂ ਉੱਤੇ ਪੈਣ ਨਾਲ ਕੇਵਲ ਸਿੰਘ ਢਿੱਲੋਂ ਦੀ ਜਿੱਤ ਦੇ ਅਸਾਰ ਬਣਨਗੇ!