ਕੋਰੋਨਾ ਮਗਰੋਂ ਹੁਣ ਪ੍ਰਦੂਸ਼ਣ ਲੌਕਡਾਊਨ, ਸਕੂਲ ਬੰਦ, ਨਿਰਮਾਣ ‘ਤੇ ਪਾਬੰਦੀ

ਚੰਡੀਗੜ੍ਹਕੋਰੋਨਾ ਤੋਂ ਬਾਅਦ ਹੁਣ ਪ੍ਰਦੂਸ਼ਣ ਕਰਕੇ ਲੌਕਡਾਊਨ ਲੱਗਣ ਜਾ ਰਿਹਾ ਹੈ। ਦਿੱਲੀ ਤੇ ਹਰਿਆਣਾ ਸਰਕਾਰ ਇਸ ਬਾਰੇ ਸਖਤੀ ਕੀਤੀ ਹੈ। ਦਿੱਲੀ ਸਰਕਾਰ ਮਗਰੋਂ ਹਰਿਆਣਾ ਸਰਕਾਰ ਨੇ ਚਾਰ ਜ਼ਿਲ੍ਹਿਆਂ ਗੁਰੂਗ੍ਰਾਮਫਰੀਦਾਬਾਦਸੋਨੀਪਤ ਤੇ ਝੱਜਰ ਚ 17 ਨਵੰਬਰ ਤੱਕ ਸਾਰੇ ਸਕੂਲ ਬੰਦ ਕਰਨਕਰਮਚਾਰੀਆਂ ਲਈ ਘਰ ਤੋਂ ਕੰਮ ਕਰਨ ਤੇ ਹਰ ਤਰ੍ਹਾਂ ਦੇ ਨਿਰਮਾਣ ਤੇ ਪਾਬੰਦੀ ਸਮੇਤ ਕਈ ਉਪਾਵਾਂ ਦਾ ਐਲਾਨ ਕੀਤਾ ਹੈ।ਇਹ ਆਦੇਸ਼ ਹਰਿਆਣਾ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਦਿੱਲੀ ਨਾਲ ਲੱਗਦੀਆਂ ਸਰਹੱਦਾਂ ਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰਵਿੱਚ ਪੈਂਦੇ ਉਕਤ ਜ਼ਿਲ੍ਹਿਆਂ ਚ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਜਾਰੀ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਦਿਸ਼ਾਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਦੱਸ ਦਈਏ ਕਿ ਹਰਿਆਣਾ ਸਰਕਾਰ ਦਾ ਇਹ ਕਦਮ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਪ੍ਰਦੂਸ਼ਣ ਸੰਕਟ ਨਾਲ ਨਜਿੱਠਣ ਲਈ ਅਜਿਹੇ ਹੀ ਉਪਾਵਾਂ ਦੇ ਐਲਾਨ ਤੋਂ ਬਾਅਦ ਆਇਆ ਹੈ। ਅਰਵਿੰਦ ਕੇਜਰੀਵਾਲ ਸਰਕਾਰ ਨੇ ਇੱਕ ਹਫ਼ਤੇ ਲਈ ਸਾਰੇ ਸਕੂਲ ਬੰਦ ਕਰ ਦਿੱਤੇ ਹਨਜਦਕਿ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਵੀ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ।

ਉਧਰਸੁਪਰੀਮ ਕੋਰਟ ਦੀ ਝਿੜਕ ਮਗਰੋਂ ਕੇਜਰੀਵਾਲ ਸਰਕਾਰ ਨੇ ਅੱਜ ਕਿਹਾ ਹੈ ਕਿ ਕੌਮੀ ਰਾਜਧਾਨੀ ਵਿੱਚ ਪੂਰਨ ਲੌਕਡਾਊਨ ਲਈ ਤਿਆਰ ਹੈ। ਪ੍ਰਦੂਸ਼ਣ ਖਿਲਾਫ਼ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੇ ਅਦਾਲਤ ਨੂੰ ਕਿਹਾ ਹੈ ਕਿ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਉਹ ਪੂਰਨ ਲੌਕਡਾਊਨ ਲਗਾਉਣ ਲਈ ਤਿਆਰ ਹੈ।ਇਸੇ ਦੌਰਾਨ ਸਰਕਾਰ ਨੇ ਅਦਾਲਤ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਹੈ ਕਿ ਇਸ ਲੌਕਡਾਊਨ ਦਾ ਤਾਂ ਹੀ ਫਾਇਦਾ ਹੋਵੇਗਾ ਜੇਕਰ ਐਨਸੀਆਰ (ਨੈਸ਼ਨਲ ਕੈਪੀਟਲ ਰਿਜਨਵਿੱਚ ਵੀ ਲੌਕਡਾਊਨ ਲਗਾਇਆ ਜਾਵੇ। ਦਿੱਲੀ ਸਰਕਾਰ ਨੇ ਇਹ ਖੁਲਾਸਾ ਆਪਣੇ ਹਲਫਨਾਮੇ ਵਿੱਚ ਕੀਤਾ ਹੈ।