ਹੁਣ ਹਰਿਆਣਾ ਦੇ ਡਿਪਟੀ ਸੀਐਮ ਨੇ ਕਿਸਾਨ ਅੰਦੋਲਨ ‘ਤੇ ਲਾਏ ਮਾਹੌਲ ਖ਼ਰਾਬ ਕਰਨ ਦੇ ਦੋਸ਼

ਚੰਡੀਗੜ੍ਹਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਇਸ ਅੰਦੋਲਨ ਕਾਰਨ ਹਰਿਆਣਾ ਵਿੱਚ ਭਾਜਪਾਜੇਜੇਪੀ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਸਾਨਾਂ ਦੇ ਅੰਦੋਲਨ ਨੂੰ ਮਾਹੌਲ ਖ਼ਰਾਬ ਕਰਨ ਵਾਲਾ ਕਰਾਰ ਦਿੱਤਾ ਹੈ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ ਪਰ ਉਹ ਤਿਆਰ ਨਹੀਂ ਹੋ ਰਹੇ।ਚੌਟਾਲਾ ਨੇ ਕਿਹਾ ਕਿ ਸਰਕਾਰ ਨੇ ਉੱਚ ਪੱਧਰੀ ਕਮੇਟੀ ਸੋਨੀਪਤ ਭੇਜੀ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਦੁਸ਼ਯੰਤ ਚੌਟਾਲਾ ਨੇ ਦਾਅਵਾ ਕੀਤਾ, “ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਉਹ ਤਿਆਰ ਨਹੀਂ ਹਨ ਤੇ ਇਹ ਅੰਦੋਲਨ ਹੁਣ ਮਾਹੌਲ ਖਰਾਬ ਕਰਨ ਦਾ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਦੇਸ਼ ਤੇ ਹਰਿਆਣਾ ਵਿੱਚ ਸਰਗਰਮੀਆਂ ਵਧ ਰਹੀਆਂ ਹਨਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਨਾ ਸਿਰਫ਼ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁੰਚ ਰਿਹਾ ਹੈਸਗੋਂ ਆਪਸੀ ਭਾਈਚਾਰਾ ਵੀ ਵਿਗੜ ਰਿਹਾ ਹੈ। ਇਸ ਦੌਰਾਨ ਚੌਟਾਲਾ ਨੇ ਆਸਪਾਸ ਦੇ ਪੇਂਡੂ ਖੇਤਰਾਂ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਦੁਸ਼ਯੰਤ ਚੌਟਾਲਾ ਕਈ ਵਾਰ ਕਰ ਚੁੱਕੇ ਤੰਨਜ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਅੰਦੋਲਨ ਕਾਰਨ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਪਿਛਲੇ ਇੱਕ ਸਾਲ ਵਿੱਚ ਕਈ ਵਾਰ ਕਿਸਾਨਾਂ ਦੇ ਨਿਸ਼ਾਨੇ ਤੇ ਆ ਚੁੱਕੇ ਹਨ। ਪਿਛਲੇ ਦਿਨੀਂ ਦੀਵਾਲੀ ਮੌਕੇ ਕਿਸਾਨਾਂ ਨੇ ਦੁਸ਼ਯੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾਏ ਸੀ।

 

ਅੰਦੋਲਨਕਾਰੀ ਕਿਸਾਨ ਮੰਗ ਕਰ ਰਹੇ ਹਨ ਕਿ ਕੇਂਦਰ ਦੀ ਭਾਜਪਾ ਸਰਕਾਰ ਪਿਛਲੇ ਸਾਲ ਬਣਾਏ ਗਏ ਤਿੰਨੋਂ ਖੇਤੀ ਕਾਨੂੰਨ ਵਾਪਸ ਲਵੇ। ਇਸ ਤੋਂ ਇਲਾਵਾ ਘੱਟੋਘੱਟ ਸਮਰਥਨ ਮੁੱਲ ਬਾਰੇ ਵੱਖਰਾ ਕਾਨੂੰਨ ਬਣਾਇਆ ਜਾਵੇ।