ਕੇਵਲ ਸਿੰਘ ਢਿੱਲੋਂ ਨੇ ਦਾਣਾ ਮੰਡੀ ਦੀਆਂ ਝੁੱਗੀਆਂ ਚ ਰਹਿੰਦੇ ਗਰੀਬ ਪਰਿਵਾਰਾਂ ਨੂੰ ਮਠਿਆਈ ਵੰਡ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ

ਬਰਨਾਲਾ ਵਾਸੀਆਂ ਨੂੰ ਦੀਵਾਲੀ, ਬੰਦੀਛੋੜ ਦਿਵਸ ਅਤੇ ਅਤੇ ਵਿਸ਼ਵਕਰਮਾ ਦਿਵਸ ਦੀ ਦਿੱਤੀ ਵਧਾਈ

ਬਰਨਾਲਾ ,1 ਨਵੰਬਰ /ਕਰਨਪ੍ਰੀਤ ਕਰਨ 

ਬਰਨਾਲਾ ਵਿਧਾਨ ਸਭਾ ਜਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਵਲੋਂ ਬਰਨਾਲਾ ਦੀ ਦਾਣਾ ਮੰਡੀ ਵਿੱਚ ਗਰੀਬ ਝੁੱਗੀਆਂ ਵਾਲੇ ਪਰਿਵਾਰਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਉਹਨਾਂ ਗਰੀਬ ਪਰਿਵਾਰਾਂ ਨੂੰ ਮਠਿਆਈ ਵੰਡ ਕੇ ਦੀਵਾਲੀ ਦੀ ਵਧਾਈ ਦਿੱਤੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਾਡਾ ਦੇਸ਼ ਤਿਉਹਾਰਾਂ ਦਾ ਦੇਸ਼ ਹੈ। ਹਰ ਰੋਜ਼ ਵੱਖ ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕ ਮਿਲ ਕੇ ਤਿਉਹਾਰ ਮਨਾਉਂਦੇ ਹਨ, ਜੋ ਸਾਡੇ ਸਮਾਜ ਲਈ ਬਹੁਤ ਚੰਗੀ ਗੱਲ ਹੈ। ਉਹਨਾਂ ਕਿਹਾ ਕਿ ਬਰਨਾਲਾ ਹਲਕਾ ਮੇਰਾ ਪਰਿਵਾਰ ਹੈ ਅਤੇ ਇੱਥੋਂ ਦੇ ਲੋਕਾਂ ਦੇ ਹਰ ਸੁੱਖ ਦੁੱਖ ਵਿੱਚ ਸ਼ਾਮਲ ਹੋ ਕੇ ਮੈਨੂੰ ਸਕੂਨ ਮਿਲਦਾ ਹੈ। ਉਹਨਾਂ ਬਰਨਾਲਾ ਦੇ ਲੋਕਾਂ ਨੂੰ ਦੀਵਾਲੀ, ਬੰਦੀਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਹ ਤਿਉਹਾਰ ਸਭ ਦੇ ਘਰਾਂ ਵਿੱਚ ਖੁਸ਼ੀਆਂ ਲੈ ਕੇ ਆਉਣ ਅਤੇ ਖੁਸ਼ੀਆਂ ਦੇ ਦੀਪ ਹਰ ਘਰ ਜਗਦੇ ਰਹਿਣ। ਇਸ ਮੌਕੇ ਉਹਨਾਂ ਨਾਲ ਐੱਮ ਸੀ ਨਰਿੰਦਰ ਗਰਗ ਨੀਟਾ ,ਕਰਨ ਢਿੱਲੋਂ ਕੁਲਦੀਪ ਸਿੰਘ ਧਾਲੀਵਾਲ ਮੌਜੂਦ ਸਨ !