ਬਰਨਾਲਾ ਹਲਕੇ ਦੇ ਪਿੰਡ ਨੰਗਲ ਵਿਖੇ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਬੀਜੇਪੀ ਵਿੱਚ ਸ਼ਮੂਲੀਅਤ ਕਰਕੇ ਕੇਵਲ ਢਿੱਲੋ ਦੀ ਡੱਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ।

ਬਰਨਾਲਾ,7,ਨਵੰਬਰ ਕਰਨਪ੍ਰੀਤ ਕਰਨ

ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਦਿਨੋਂ ਦਿਨ ਹਲਕੇ ਵਿੱਚੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ। ਬਰਨਾਲਾ ਹਲਕੇ ਦੇ ਪਿੰਡ ਨੰਗਲ ਵਿਖੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਸਾਥ ਕੇਵਲ ਸਿੰਘ ਢਿੱਲੋਂ ਨੂੰ ਮਿਲਿਆ। ਅੱਜ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਬੀਜੇਪੀ ਵਿੱਚ ਸ਼ਮੂਲੀਅਤ ਕਰਕੇ ਚੋਣ ਦੌਰਾਨ ਕੇਵਲ ਸਿੰਘ ਢਿੱਲੋ ਨੂੰ ਡੱਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ।

   ਇਸ ਮੌਕੇ ਕੇਵਲ ਸਿੰਘ ਢਿੱਲੋ ਨੇ ਕਿਹਾ ਕਿ ਉਹਨਾਂ ਵੱਲੋਂ ਪਿਛਲੇ ਕਰੀਬ 20 ਸਾਲਾਂ ਤੋਂ ਬਰਨਾਲਾ ਦੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਵਿਕਾਸ ਦੇ ਮੁੱਦੇ ਉੱਪਰ ਉਹਨਾਂ ਨੇ ਰਾਜਨੀਤਿਕ ਕੀਤੀ ਹੈ। ਹਲਕੇ ਦੇ ਲੋਕ ਮੇਰੇ ਵੱਲੋਂ ਕਰਵਾਏ ਗਏ ਵਿਕਾਸ ਨੂੰ ਅੱਜ ਵੀ ਯਾਦ ਕਰਦੇ ਹਨ, ਜਿਸ ਕਰਕੇ ਮੇਰੀ ਇਸ ਚੋਣ ਵਿੱਚ ਆਪ ਮੁਹਾਰੇ ਸਾਥ ਦੇ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਪਸ ਵਿੱਚ ਮਿਲੀਆਂ ਹੋਈਆਂ ਪਾਰਟੀਆਂ ਹਨ ਪੰਜਾਬ ਵਿੱਚ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ, ਜਦਕਿ ਪੰਜਾਬ ਤੋਂ ਬਾਹਰ ਦੋਵੇਂ ਪਾਰਟੀਆਂ ਇਕੱਠੇ ਚੋਣ ਲੜ ਰਹੀਆਂ ਹਨ। ਉਨਾਂ ਬਰਨਾਲਾ ਹਲਕੇ ਦੇ ਲੋਕਾਂ ਨੂੰ 20 ਨਵੰਬਰ ਨੂੰ ਵਿਕਾਸ ਦੇ ਮੁੱਦੇ ਤੇ ਬੀਜੇਪੀ ਨੂੰ ਵੋਟ ਦੇਣ ਦੀ ਅਪੀਲ ਕੀਤੀ।