ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ
-ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਨੇੜੇ ਬੀ.ਡੀ.ਓ. ਦਫ਼ਤਰ ਬੁਢਲਾਡਾ ਵਿਖੇ ਭਗਤ ਬਾਬਾ ਨਾਮਦੇਵ ਜੀ ਦਾ 754ਵਾਂ ਪ੍ਰਕਾਸ਼ ਉਤਸਵ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 14,15 ਅਤੇ 16 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 14 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਰੱਖੇ ਜਾਣਗੇ ਅਤੇ 16 ਨਵੰਬਰ ਨੂੰ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ।ਇਸ ਉਪਰੰਤ ਸਵੇਰੇ 8:30 ਤੋਂ 10 ਵਜੇ ਤੱਕ ਬਾਬਾ ਜਗਜੀਤ ਸਿੰਘ ਜੀ ਨਾਨਕਸਰ ਠਾਠ ਗੁਰਨੇ ਕਲਾਂ ਵਾਲੇ ਕਥਾ ਕੀਰਤਨ ਰਾਹੀਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਦਾ ਮਹਾਨ ਲੰਗਰ ਅਤੁੱਟ ਵਰਤਾਇਆ ਜਾਵੇਗਾ।ਇਸ ਮੌਕੇ ਉਨ੍ਹਾਂ ਸਮੂਹ ਸਾਧ ਸੰਗਤਾਂ ਅਤੇ ਨਗਰ ਨਿਵਾਸੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੀ ਅਮਲ ਜ਼ਿੰਦਗੀ ਵਿੱਚ ਲਾ ਕੇ ਅਤੇ ਬਾਬਾ ਜੀ ਦੇ ਚਰਨਾਂ ਵਿਚ ਅਰਦਾਸ ਕਰਕੇ ਆਪਣਾ ਜੀਵਨ ਸਫ਼ਲ ਕਰਨ ਦਾ ਸੰਦੇਸ਼ ਦਿੱਤਾ।