ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਬੋਲਦਿਆਂ ਸਾਂਸਦ ਮੀਤ ਹੇਅਰ ਨੇ ਕਿਹਾ

ਸੂਬਾ ਸਰਕਾਰ ਅਤੇ ਸੰਸਦੀ ਗਰਾਂਟ ਨਾਲ ਬਰਨਾਲਾ ਚਮਕੇਗਾ

ਪਾਰਟੀ ਅਤੇ ਹਲਕਾਦੇ ਭਰੋਸੇ ਉੱਤੇ ਖਰਾ ਉਤਰਾਂਗਾ ਹਰਿੰਦਰ ਧਾਲੀਵਾਲ

ਬਰਨਾਲਾ, 13 ਨਵੰਬਰ/-ਕਰਨਪ੍ਰੀਤ ਕਰਨ

ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਬੋਲਦਿਆਂ ਕਿਹਾ ਹਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਬਰਨਾਲਾ ਹਲਕੇ ਨੂੰ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ।ਇਹ ਗੱਲ ਉਨ੍ਹਾਂ ਬਰਨਾਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ, ਪਿੰਡ ਅਮਲਾ ਸਿੰਘ ਵਾਲਾ, ਰੰਗੀਆ ਦੇ ਕੋਠੇ, ਭੱਦਲਵੱਢ ਵਿਖੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਹੀ।

ਮੀਤ ਹੇਅਰ ਨੇ ਕਿਹਾ ਕਿ ਸੂਬੇ ਦੀ ਸੱਤਾ ਵਿੱਚ ਬਰਨਾਲਾ ਹਲਕੇ ਦੀ 35 ਸਾਲ ਬਾਅਦ ਭਾਈਵਾਲੀ ਪਈ ਜਿਸ ਦੇ ਸਿੱਟੇ ਵੱਜੋਂ ਪਿਛਲੇ ਢਾਈ ਸਾਲ ਵੱਡੇ ਵਿਕਾਸ ਕੰਮ ਹੋਏ। ਹੁਣ ਹਰਿੰਦਰ ਸਿੰਘ ਧਾਲੀਵਾਲ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਅੱਗੇ ਲੈ ਕੇ ਜਾਵੇਗਾ।ਉਨ੍ਹਾਂ ਕਿਹਾ ਕਿ ਬਰਨਾਲਾ ਹਲਕੇ ਨਾਲ ਉਨ੍ਹਾਂ ਦੀ ਨਿੱਜੀ ਸਾਂਝ ਹੈ ਅਤੇ ਦੋ ਵਾਰ ਵਿਧਾਨ ਸਭਾ ਅਤੇ ਇੱਕ ਵਾਰ ਪਾਰਲੀਮੈਂਟ ਦੀ ਚੋਣ ਵਿੱਚ ਵੱਧ ਚੜ੍ਹ ਕੇ ਮੇਰਾ ਸਾਥ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬੀਤੇ ਦਿਨ ਰੈਲੀਆਂ ਵਿੱਚ ਵੀ ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਬਰਨਾਲਾ ਨੂੰ ਤਰਜੀਹ ਦੇ ਆਧਾਰ ਉੱਤੇ ਫੰਡ ਮਿਲਣਗੇ।

ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਜ਼ਿਮਨੀ ਚੋਣ ਉਮੀਦਵਾਰ ਬਣਾਉਣ ਅਤੇ ਫੇਰ ਚੋਣ ਪ੍ਰਚਾਰ ਲਈ ਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਪ੍ਰਗਟਾਏ ਵਿਸ਼ਵਾਸ ਅਤੇ ਬਰਨਾਲਾ ਹਲਕਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਾਥ ਤੇ ਭਰੋਸੇ ਉੱਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਬਰਨਾਲਾ ਹਲਕੇ ਨੂੰ ਸਭ ਤੋਂ ਵਧੀਆ ਹਲਕਾ ਬਣਾਇਆ ਜਾਵੇਗਾ।