ਹੋਲੀ ਹਾਰਟ ਸਕੂਲ ਵਿੱਚ ਮਨਾਇਆ ਗਿਆ ‘ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ’

ਬਰਨਾਲਾ16,ਨਵੰਬਰ /ਕਰਨਪ੍ਰੀਤ ਕਰਨ / ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ। ਗੁਰਪੁਰਬ ਦੇ ਮੌਕੇ ਸਕੂਲ ਵਿੱਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਬੱਚਿਆਂ ਨੇ ਸ਼ਬਦ ਕੀਰਤਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆ।ਮੈਨੇਜਿੰਗ ਡਾਇਰੈਕਟਰ ਸ੍ਰੀਮਾਨ ਸੁਸ਼ੀਲ ਗੋਇਲ ਜੀ ਨੇ ਵਿਚਾਰ ਪੇਸ਼ ਕਰਦੇ ਦੱਸਿਆ ਕਿ ਸਾਨੂੰ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਦੂਰ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿੱਚ ਧਾਰਨ ਕਰਨਾ ਚਾਹੀਦਾ ਹੈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਸਿੱਖਿਆਵਾਂ ਸੰਬੰਧੀ ਬੱਚਿਆਂ ਦੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਾਨ ਸੁਸ਼ੀਲ ਗੋਇਲ ਜੀ,ਐਗਜਿਕਿਊਟਿਵ ਡਾਇਰੈਕਟਰ ਸ੍ਰੀਮਾਨ ਰਾਕੇਸ਼ ਬਾਸ਼ਲ ਜੀ, ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਜੀ, ਵਾਈਸ ਪ੍ਰਿੰਸੀਪਲ ਸ੍ਰੀਮਤੀ ਪੂਜਾ ਸ਼ਰਮਾ ਜੀ, ਕੋਆਰਡੀਨੇਟਰ ਸ੍ਰੀਮਤੀ ਪ੍ਰੀਤੀ ਤਿਵਾਰੀ ਜੀ,ਅਧਿਆਪਕ ਸਾਹਿਬਾਨ, ਸਕੂਲ ਕਰਮਚਾਰੀ ਅਤੇ ਵਿਦਿਆਰਥੀ ਮੌਜੂਦ ਰਹੇ।