ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੋਬਿੰਦ ਸਿੰਘ ਸੰਧੂ ਦੀ ਹਿਮਾਇਤ ਦਾ ਐਲਾਨ

ਅਕਾਲੀ ਦਲ ਦਾ ਵੋਟ ਬੈਂਕ ਗੋਵਿੰਦ ਸਿੰਘ ਸੰਧੂ ਦੇ ਹੱਕ ਵਿੱਚ ਅਕਾਲੀ ਦਲ ਦੇ ਹਲਕਾ ਬਰਨਾਲਾ ਦੇ ਇੰਚਾਰਜ਼ ਕੁਲਵੰਤ ਸਿੰਘ ਕੀਤੂ–ਸਮੇਤ ਅਕਾਲੀ ਦਲ ਦੇ ਵੱਡੇ ਆਗੂਆਂ ਵਰਕਰਾਂ ਨੇ ਕੀਤੀ ਸ਼ਿਰਕ

ਬਰਨਾਲਾ, 19 ਨਵੰਬਰ (ਕਰਨਪ੍ਰੀਤ ਕਰਨ ): ਚੋਣ ਪ੍ਰਚਾਰ ਦੇ ਆਖਰੀ ਦਿਨ ਬਰਨਾਲਾ ਜਿਮਨੀ ਚੋਣ ਵਿੱਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਮੇਂ ਅਕਾਲੀ ਦਲ (ਬਾਦਲ) ਦੀ ਸਮੁੱਚੀ ਲੀਡਰਸ਼ਿਪ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਪਹੁੰਚ ਗਈ, ਜਿਨਾਂ ਵਿੱਚ ਹਲਕਾ ਇੰਚਾਰਜ ਕੁਲਵੰਤ ਸਿੰਘ ਕੰਤਾ,ਐਸ.ਜੀ.ਪੀ.ਸੀ. ਦੇ ਅੰਤਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਦੀਵਾਨਾ, ਰੁਪਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰਸਟ, ਸੰਜੀਵ ਸੋਰੀ ਸਾਬਕਾ ਪ੍ਰਧਾਨ ਨਗਰ ਕੌਂਸਲ, ਐਮ ਸੀ ਤੇਜਿੰਦਰ ਸਿੰਘ ਸੋਨੀ ਸਮੇਤ ਅਕਾਲੀ ਦਲ (ਬਾਦਲ) ਨਾਲ ਸੰਬੰਧਿਤ ਹੋਰ ਲੀਡਰਸ਼ਿਪ ਆਗੂ ਅਤੇ ਵਰਕਰ ਸਾਹਿਬਾਨ ਸ਼ਾਮਿਲ ਹੋਏ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੰਤਾ ਨਹੀਂ ਕਿਹਾ ਕਿ ਅੱਜ ਸਮੁੱਚੀ ਲੀਡਰਸ਼ਿਪ ਤਹਿਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਵੱਲੋਂ ਬਾਬਾ ਦੀਪ ਸਿੰਘ ਜੀ ਸਬੰਧੀ ਰੱਖੇ ਗਏ ਅਖੰਡ ਪਾਠ ਵਿਖੇ ਮੱਥਾ ਟੇਕਣ ਆਏ ਹਾਂ ਉਹਨਾਂ ਕਿਹਾ ਕਿ ਪੰਥ ਦੇ ਉਮੀਦਵਾਰ ਨੂੰ ਅਕਾਲੀ ਦਲ ਵੱਲੋਂ ਭਾਵੇਂ ਖੁੱਲੇ ਤੌਰ ਤੇ ਹਿਮਾਇਤ ਦਾ ਨਹੀਂ ਪ੍ਰੰਤੂ ਕਿਸੇ ਨੂੰ ਕੋਈ ਵੀ ਚੰਗਾ ਲੱਗ ਸਕਦਾ ਗੋਬਿੰਦ ਸਿੰਘ ਸੰਧੂ ਇੱਕ ਚੰਗਾ ਪੜਿਆ ਲਿਖਿਆ ਅਤੇ ਨਧੜਕ ਆਗੂ ਹੈ ਜਿਸ ਨੂੰ ਅਕਾਲੀ ਦਲ ਦਾ ਥਾਪੜਾ ਮਿਲਣਾ ਸੁਭਾਵਿਕ ਹੈ