ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਇਹ ਫੈਸਲਾ ਮੋਦੀ ਸਰਕਾਰ ਦੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਟਵੀਟ ਕੀਤਾ, ‘ਇੱਕ ਵੱਡਾ ਫੈਸਲਾ ਜਿਸ ਨਾਲ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ, ਨਰਿੰਦਰ ਮੋਦੀ ਸਰਕਾਰ ਨੇ ਕੱਲ੍ਹ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੋਦੀ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।’ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਗਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਕਦਮ ਦੇਸ਼ ਭਰ ਵਿੱਚ ਖੁਸ਼ੀ ਤੇ ਉਤਸ਼ਾਹ ਨੂੰ ਹੋਰ ਵਧਾਏਗਾ।ਉਧਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸ਼ੁਕਰੀਆ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਧੰਨਵਾਦ।