ਬੱਚਿਆਂ ਨੂੰ ਅਲਬੈਂਡਾਜੋਲ ਦੀ ਖੁਰਾਕ ਜ਼ਰੂਰ ਖਵਾਓ- ਡਾ. ਤਪਿੰਦਰਜੋਤ ਕੌਸ਼ਲ

ਬਰਨਾਲਾ,26,ਨਵੰਬਰ /ਕਰਨਪ੍ਰੀਤ ਕਰਨ/-ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਪੇਟ ਦੇ ਕੀੜਿਆਂ ਤੋਂ ਮਿਤੀ 28 ਨਵੰਬਰ 2024 ਨੂੰ ਰਾਸਟਰੀ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਤਪਿੰਦਰਜੋਤ ਕੌਸ਼ਲ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਮਿਤੀ 28 ਨਵੰਬਰ “ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ” ਮੌਕੇ 1 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ ਤੇ ਆਂਗਨਵਾੜੀ ਸੈਂਟਰਾਂ ‘ਤੇ ਸਮੂਹ ਸਿਹਤ ਸੰਸਥਾਵਾਂ ਵਿੱਚ ਐਲਬੈਂਡਾਜੋਲ ਦੀ ਗੋਲੀ ਖਵਾਈ ਜਾਵੇਗੀ ਅਤੇ ਜੋ ਬੱਚੇ ਰਹਿ ਗਏ ਉਹਨਾਂ ਨੂੰ ਮੋਪ ਅੱਪ ਦਿਵਸ 05 ਦਸੰਬਰ ਨੂੰ ਇਹ ਗੋਲੀ ਖਵਾਈ ਜਾਵੇਗੀ।

ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਣ ਅਫ਼ਸਰ ਵੱਲੋਂ ਬੱਚਿਆਂ ਨੂੰ ਆਪਣੇ ਖਾਣ-ਪੀਣ ਅਤੇ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਤੇ ਪੇਟ ਦੇ ਕੀੜਿਆਂ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ ਅਤੇ ਅਲਬੈਂਡਾਜੋਲ ਦੀ ਗੋਲੀ ਜੋ ਪੇਟ ਦੇ ਕੀੜਿਆਂ ਤੋਂ ਮੁਕਤ ਕਰਦੀ ਹੈ ਉਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਤਕਰੀਬਨ 156216 ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਇਹ ਗੋਲੀ ਖਵਾਈ ਜਾਵੇਗੀ। ਇਸ ਮੌਕੇ ‘ਤੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਤੇ ਮੈਡਮ ਸੁਖਪਾਲ ਕੌਰ ਜ਼ਿਲ੍ਹਾ ਆਰ.ਬੀ.ਐਸ.ਕੇ. ਕੋਆਰਡੀਨੇਟਰ ਨੇ ਦੱਸਿਆ ਕਿ ਸਮੂਹ ਬੱਚਿਆਂ ਨੂੰ ਅਲਬੈਨਡਾਜੋਲ ਗੋਲੀ ਜ਼ਰੂਰ ਖਵਾਈ ਜਾਵੇ ਤਾਂ ਜੋ ਅਨੀਮੀਆ ਤੋਂ ਬਚਿਆ ਜਾ ਸਕੇ । ਇਸ ਨਾਲ ਬੱਚੇ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਇਕ ਤੰਦਰਸੁਤ ਬੱਚਾ ਹੀ ਆਪਣੀ ਪੜਾਈ ਨੂੰ ਸਫਲਤਾ ਨਾਲ ਪੂਰਾ ਕਰਦਾ ਹੈ।