ਕਿਹਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੁਕਮ ਨਾਲ ਸਿੱਖ ਪੰਥ ਦੀ ਹੋਂਦ ਮਜਬੂਤ ਹੋਈ
ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਅੱਜ ਇੱਥੇ ਪੁੱਜੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਣ ਵਾਲੇ ਚੌੜਾ ਨੂੰ ਸਿੱਖ ਪੰਥ ਚੋਂ ਛੇਕਣ ਦੀ ਮੰਗ ਗੈਰ ਵਾਜਬ ਹੈ ਕਿਉਂਕਿ ਚੌੜਾ ਵੱਲੋਂ ਚਲਾਈ ਗੋਲੀ ਨਾਲ ਕਿਸੇ ਦਾ ਨੁਕਸਾਨ ਨਹੀਂ ਹੋਇਆ, ਜਦਕਿ ਸੁਖਬੀਰ ਬਾਦਲ ਵੱਲੋਂ ਅਕਾਲ ਤਖਤ ਦੇ ਸਨਮੁਖ ਪੇਸ਼ ਹੋ ਕੇ ਮੰਨਿਆ ਗਿਆ ਹੈ ਕਿ ਉਸ ਦੇ ਹੁਕਮਾਂ ਨਾਲ ਹੀ ਬਰਗਾੜੀ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਜਿਸ ਨਾਲ ਸਿੰਘਾਂ ਦਾ ਨੁਕਸਾਨ ਹੋਇਆ ਸੀ।ਇਨ੍ਹਾਂ ਦੋਨਾਂ ਮਸਲਿਆਂ ਦਰਮਿਆਨ ਅਕਾਲ ਤਖਤ ਸਾਹਿਬ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਸਿੱਖ ਪੰਥ ਚੋਂ ਕਿਸ ਨੂੰ ਛੇਕਿਆ ਜਾਵੇ। ਸ੍ਰ: ਸਿਮਰਨਜੀਤ ਸਿੰਘ ਮਾਨ ਜੋ ਪਾਰਟੀ ਦੇ ਸੀਨੀਅਰ ਆਗੂ ਅਜੈਬ ਸਿੰਘ ਰੱਲੀ ਦੀ ਪੋਤਰੀ ਦੇ ਵਿਆਹ ਸਮਾਗਮ ਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ ਨੇ ਇੱਕ ਸਵਾਲ ਦੇ ਜਵਾਬ ਚ ਕਿਹਾ ਕਿ ਪਿਛਲੇ ਦਿਨੀਂ ਅਕਾਲ ਤਖਤ ਸਾਹਿਬ ਤੋਂ ਆਏ ਹੁਕਮਾਂ ਨਾਲ ਪੂਰੇ ਦੇਸ਼ ਅੰਦਰ ਸਿੱਖਾਂ ਦੀ ਹੋਂਦ ਦਾ ਪਤਾ ਲੱਗਿਆ ਹੈ।ਜਿਸ ਨਾਲ ਸਾਡੀ ਚਿਰਾਂ ਤੋਂ ਚੱਲੀ ਆ ਰਹੀ ਸਿੱਖ ਰਾਜ ਦੀ ਮੰਗ ਹੋਰ ਮਜਬੂਤ ਹੋਈ ਹੈ।ਇਸ ਮੌਕੇ ਜਥੇਦਾਰ ਬਲਵਿੰਦਰ ਸਿੰਘ ਮੰਡੇਰ, ਬਲਵੀਰ ਸਿੰਘ ਬੱਛੋਆਣਾਂ, ਪਰਮਪਾਲ ਸਿੰਘ ਭੀਖੀ, ਗਿਆਨ ਸਿੰਘ ਗਿੱਲ, ਰਜਿੰਦਰ ਸਿੰਘ ਜਵਾਹਰਕੇ ਆਦਿ ਸਮੇਤ ਅਨੇਕਾਂ ਆਗੁ ਮੌਜੂਦ ਸਨ।