ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਟੇਟ ਕਾਰਜਕਾਰਨੀ ਦੇ ਮੈਂਬਰ ਗੁਰਮੀਤ ਸਿੰਘ ਹੰਡਿਆਇਆ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਝਾੜੂ ਚੁੱਕਿਆ 

ਬਰਨਾਲਾ,11,ਦਸੰਬਰ /ਕਰਨਪ੍ਰੀਤ ਕਰਨ/ 21 ਦਸੰਬਰ ਨੂੰ ਹੋ ਰਹੀਆਂ ਹੰਡਿਆਇਆ ਨਗਰ ਪੰਚਾਇਤ ਦੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਟੇਟ ਕਾਰਜਕਾਰਨੀ ਦੇ ਮੈਂਬਰ ਗੁਰਮੀਤ ਸਿੰਘ ਹੰਡਿਆਇਆ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਿਖਿਆ ਹੈ ਕਿ ਅਲਵਿਦਾ ਭਾਜਪਾ। ਉਹਨਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਉਹਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਉਹ ਆਮ ਆਦਮੀ ਪਾਰਟੀ ਦੇ ਹੰਡਿਆਇਆ ਵਿੱਚ ਹੰਡਿਆਇਆ ਨਗਰ ਪੰਚਾਇਤ ਦੇ ਪ੍ਰਧਾਨ ਹੋ ਸਕਦੇ ਹਨ। ਕਿਉਂਕਿ ਆਮ ਆਦਮੀ ਪਾਰਟੀ ਕੋਲ ਕੋਈ ਵੀ ਵੱਡਾ ਚਿਹਰਾ ਨਹੀਂ ਹੈ।ਬਰਨਾਲਾ ਜ਼ਿਲ੍ਹੇ ਵਿੱਚ ਨਗਰ ਪੰਚਾਇਤ ਹੰਢਿਆਇਆ ਦੀਆਂ ਚੋਣਾਂ ਦੌਰਾਨ ਇੱਕ ਵੱਡਾ ਸਿਆਸੀ ਧਮਾਕਾ ਹੋ ਗਿਆ। ਭਾਰਤੀ ਜਨਤਾ ਪਾਰਟੀ ਦੇ ਤਿੰਨ ਵਾਰ ਜ਼ਿਲ੍ਹਾ ਪ੍ਰਧਾਨ ਰਹੇ ਗੁਰਮੀਤ ਬਾਵਾ ਨੇ ਕਮਲ ਦਾ ਫੁੱਲ ਛੱਡ ਕੇ ਝਾੜੂ ਚੁੱਕ ਲਿਆ।ਦੱਸ ਦੇਈਏ ਕਿ ਭਾਜਪਾ ਨੇ ਨਗਰ ਪੰਚਾਇਤ ਹੰਢਿਆਇਆ ਦੀਆਂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ਵਿੱਚ ਗੁਰਮੀਤ ਬਾਵਾ ਦਾ ਨਾਮ ਕੱਟ ਦਿੱਤਾ ਸੀ ਜਦਕਿ ਗੁਰਮੀਤ ਬਾਵਾ ਨੇ ਪਹਿਲਾਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਸੀ। ਬੀਤੇ ਕੱਲ੍ਹ ਦੇਰ ਸ਼ਾਮ ਜਦ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਤਾਂ ਸੂਚੀ ਵਿੱਚ ਆਪਣਾ ਨਾਮ ਨਾ ਵੇਖ ਕੇ ਗੁਰਮੀਤ ਥਾਵਾਂ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਪ੍ਰੰਤ ਹੰਢਿਆਇਆ ਦੇ ਰਾਜਨੀਤਿਕ ਮਾਹੌਲ ‘ਚ ਰਾਤੋ ਰਾਤ ਕੋਈ ਅਜਿਹੀ ਖਿਚੜੀ ਪੱਕੀ ਕਿ ਸਵੇਰੇ ਹੀ ਗੁਰਮੀਤ ਬਾਵਾ ਚੰਡੀਗੜ੍ਹ ਲਈ ਰਵਾਨਾ ਹੋ ਗਏ ਜਿੱਥੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਗੁਰਮੀਤ ਬਾਵਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ। ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ ਅਤੇ ਭਾਜਪਾ ਆਗੂ ਚਰਨਪ੍ਰੀਤ ਸਿੰਘ ਅਤੇ ਬੂਟਾ ਸਿੰਘ ਵੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਯਕੀਨੀ ਤੌਰ ‘ਤੇ ਇੱਥੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ। ਇਸ ਮੌਕੇ ਉਨ੍ਹਾਂ ਨਾਲ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ ਅਤੇ ਭਾਜਪਾ ਆਗੂ ਚਰਨਪ੍ਰੀਤ ਸਿੰਘ ਅਤੇ ਬੂਟਾ ਸਿੰਘ ਵੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।