ਬਰਨਾਲਾ,23 ਦਸੰਬਰ/- ਕਰਨਪ੍ਰੀਤ ਕਰਨ / ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਚੇਤਨਾ ਸਮਾਗਮ ਕੱਲ ਮਿਤੀ 24-12-2024 ਨੂੰ ਸਕੂਲ ਮਲਟੀਪਰਪਜ਼ ਹਾਲ ਵਿੱਚ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ, ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਹੋਰ ਸੰਤ ਸਮਾਜ ਦੀਆਂ ਸ਼ਖਸ਼ੀਅਤਾਂ ਉਚੇਚੇ ਤੌਰ ਤੇ ਪਹੁੰਚ ਰਹੀਆਂ ਹਨ। ਇਸ ਧਾਰਮਿਕ ਸਮਾਗਮ ਦੀ ਸੁਰੂਆਤ ਸਕੂਲ ਦੇ ਵਿਦਿਆਰਥੀਆਂ ਦੁਆਰਾ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦੁਆਰਾ ਕੀਤੀ ਜਾਵੇਗੀ। ਇਸ ਉਪਰੰਤ ਹਜੂਰੀ ਰਾਗੀ ਗਗਨਦੀਪ ਸਿੰਘ ਦੁਆਰਾ ਰਸਭਿੰਨੇ ਕੀਰਤਨ ਦੁਆਰਾ ਸੰਗਤਾ ਨੂੰ ਨਿਹਾਲ ਕੀਤਾ ਜਾਵੇਗਾ। ਇਸ ਤੋਂ ਬਾਅਦ ਬਾਬਾ ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲਿਆਂ ਦੁਆਰਾ ਚਾਰ ਸਾਹਿਬਜਾਦਿਆਂ ਜੀ ਦੀ ਲਾਸਾਨੀ ਸ਼ਹਾਦਿਤ ਨੂੰ ਸਮਰਪਿਤ ਸੰਗਤਾ ਨੂੰ ਕਥਾ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸਕੂਲ ਵਿੱਚ ਸਾਰੇ ਬੱਚਿਆਂ ਅਤੇ ਸੰਗਤਾਂ ਲਈ ਦੁੱਧ ਅਤੇ ਪਕੌੜਿਆਂ ਦਾ ਲੰਗਰ ਚਲਾਇਆ ਜਾਵੇਗਾ। ਸਕੂਲ ਮੈਨੇਜਮੈਂਟ ਕਮੇਟੀ ਦੇ ਟਰੱਸਟੀ ਮੈਂਬਰਾ,ਸਕੂਲ ਐੱਮ ਡੀ ਸ. ਰਣਪ੍ਰੀਤ ਸਿੰਘ ਰਾਏ ਵੱਲੋਂ ਸਮੂਹ ਸੰਗਤਾਂ ਨੂੰ ਇਸ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ।
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ- ਰਣਪ੍ਰੀਤ ਸਿੰਘ ਰਾਏ
