ਪਟਿਆਲਾ : ਇੱਥੋਂ ਦੇ ਪਿੰਡ ਮਜਾਲ ਵਿਖੇ ਗ੍ਰਿਫ਼ਤਾਰ ਕਰਨ ਆਈ ਪੁਲਿਸ ਦੇ ਡਰੋਂ ਇਕ ਵਿਅਕਤੀ ਨੇ ਸਿਰ ‘ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਵਿਅਕਤੀ ਦੀ ਪਛਾਣ ਜਗਤਾਰ ਸਿੰਘ 45 ਸਾਲ ਵਾਸੀ ਪਿੰਡ ਮਜਾਲ ਦੇ ਤੌਰ ‘ਤੇ ਹੋਈ ਹੈ। ਘਟਨਾ ਤੋਂ ਬਾਅਦ ਹੰਗਾਮਾ ਹੁੰਦਿਆਂ ਹੀ ਪੁਲਿਸ ਤੇ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਹੀ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ। ਡਾਕਟਰਾਂ ਨੇ ਮੁੱਢਲੀ ਜਾਂਚ ਦੌਰਾਨ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਚੌਕੀ ਬਲਬੇੜਾ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ।ਮ੍ਰਿਤਕ ਦੇ ਭਰਾ ਵਿਕਰਮ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਦਾ ਸੂਲਰ ਵਿੱਚ ਰਹਿਣ ਵਾਲੇ ਇਕ ਵਿਅਕਤੀ ਨਾਲ ਲੈਣ ਦੇਣ ਚਲ ਰਿਹਾ ਸੀ। ਲਗਾਤਾਰ ਉਹ ਵਿਅਕਤੀ ਉਸ ਦੇ ਪੈਸੇ ਦੇਣ ਦਾ ਦਬਾਅ ਵੀ ਬਣਾ ਰਿਹਾ ਸੀ ਤੇ ਉਸਦੇ ਭਰਾ ਤੇ ਕੇਸ ਦਰਜ ਕਰਵਾਉਣ ਦਾ ਵੀ ਦਬਾਅ ਬਣਾ ਰਿਹਾ ਸੀ। ਇਸ ਕਾਰਨ ਉਸ ਦਾ ਭਰਾ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ ਜਦੋਂ ਅੱਜ ਗਿਆਰਾਂ ਵਜੇ ਦੇ ਕਰੀਬ ਪੁਲਿਸ ਦੀ ਟੀਮ ਉਸ ਦੇ ਭਰਾ ਨੂੰ ਗ੍ਰਿਫਤਾਰ ਕਰਨ ਲਈ ਆਈ ਤਾਂ ਗ੍ਰਿਫ਼ਤਾਰੀ ਦੇ ਡਰੋਂ ਉਸ ਦੇ ਭਰਾ ਨੇ ਸਿਰ ‘ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿਸ ਵਿਅਕਤੀ ਨਾਲ ਉਸ ਦੇ ਭਰਾ ਦਾ ਲੈਣ-ਦੇਣ ਚੱਲ ਰਿਹਾ ਸੀ ਉਸ ਵਿਅਕਤੀ ਵੱਲੋਂ ਲਗਾਤਾਰ ਦਿੱਤੀ ਜਾ ਰਹੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨੀ ਕਾਰਨ ਉਸ ਦੇ ਭਰਾ ਨੇ ਖੁਦਕੁਸ਼ੀ ਕੀਤੀ ਹੈ
Related Posts
ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਮਾਨਸਾ, 20 ਸਤੰਬਰ: ਗੁਰਜੰਟ ਸਿੰਘ…
68 ਵੀਆ ਸੂਬਾ ਪੱਧਰੀ ਬਾਕਸਿੰਗ ਵਿੱਚ ਹੋਏ ਫਸਵੇਂ ਮੁਕਾਬਲੇ
ਮੌੜ ਮੰਡੀ 26 ਅਕਤੂਬਰ ਮਨਪ੍ਰੀਤ ਖੁਰਮੀ ਪੀਰਕੋਟੀਆ ਸਕੂਲ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ…
ਬਰਨਾਲਾ ਨਿਵਾਸੀ ਕਾਂਗਰਸ ਸਰਕਾਰ ਦੇ ਵਿਕਾਸਮਈ ਕਾਰਜ਼ਕਾਲ ਨੂੰ ਯਾਦ ਕਰ ਰਹੇ ਹਨ ਕਾਲਾ ਢਿੱਲੋਂ
ਕੇਸਟਲ ਪੈਲਸ ਪਹੁੰਚੇ ਕਾਲਾ ਢਿੱਲੋਂ ਦਾ ਕੀਤਾ ਸਾਬਕਾ ਕਾਂਗਰਸ ਜਿਲਾ ਪ੍ਰਧਾਨ ਲੱਕੀ ਪੱਖੋਂ ਅਤੇ ਮਹਿੰਦਰਪਾਲ ਪੱਖੋਂ ਨੇ ਸਵਾਗਤ ਕਿਹਾ :…