ਸੁਲਤਾਨਪੁਰ ਲੋਧੀ 27 ਦਸੰਬਰ ਲਖਵੀਰ ਵਾਲੀਆ ਕ੍ਰਾਂਤੀਕਾਰੀ ਬਸਪਾ ਅੰਬੇਦਕਰ ਦੇ ਆਗੂਆਂ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿੱਚ ਹੋਈ ਇਸ ਮੀਟਿੰਗ ਵਿੱਚ ਦੇਸ਼ ਅਤੇ ਪੰਜਾਬ ਦੇ ਤਾਜ਼ਾ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚ ਕਿਸਾਨੀ ਅੰਦੋਲਨ ਬਾਰੇ ਸਾਰੇ ਆਗੂਆਂ ਦੇ ਵਿਚਾਰ ਜਾਨਣ ਤੋ ਬਾਅਦ ਪਾਰਟੀ ਪ੍ਰਧਾਨ ਸਰਦਾਰ ਪ੍ਰਕਾਸ਼ ਸਿੰਘ ਜੱਬੋਵਾਲ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਮੋਦੀ ਸਰਕਾਰ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ ਕਿ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪਾ ਕੇ ਉਹਨਾਂ ਨੂੰ ਵੱਖ ਵੱਖ ਕਰਕੇ ਉਹਨਾਂ ਦੇ ਅੰਦੋਲਨ ਨੂੰ ਕਾਮਯਾਬ ਨਹੀਂ ਹੋਣ ਦੇ ਰਹੀ ਪਹਿਲੇ ਕਿਸਾਨੀ ਅੰਦੋਲਨ ਦੌਰਾਨ ਲਗਭਗ ਡੇਢ ਸਾਲ ਬਾਅਦ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਕੇ ਕਿਸਾਨੀ ਅੰਦੋਲਨ ਦੇ ਅੱਖਾਂ ਵਿੱਚ ਘੱਟਾ ਪਾਇਆ ਪਰ ਖੇਤੀ ਕਾਨੂੰਨ ਵਾਪਸ ਨਹੀਂ ਲਏ ਇਸ ਤੋਂ ਬਾਅਦ ਅੰਦੋਲਨ ਦੋ ਦੌਰਾਨ ਸੰਯੁਕਤ ਕਿਸਾਨ ਮੋਰਚਾ ਸਿਆਸੀ ਚਾਲਾਂ ਨਾਲ ਇਕੱਠਾ ਨਹੀਂ ਹੋਣ ਦਿੱਤਾ । ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲਗਭਗ ਇੱਕ ਮਹੀਨੇ ਤੋਂ ਉੱਪਰ ਸਮਾਂ ਹੋ ਗਿਆ ਹੈ ਮੋਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਕਿਸਾਨੀ ਅੰਦੋਲਨ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ।ਕਿਸਾਨੀ ਅੰਦੋਲਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਬਰਾਬਰ ਦੀ ਦੋਸ਼ੀ ਮੰਨਦੇ ਹੋਏ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ ਕ੍ਰਾਂਤੀਕਾਰੀ ਬਸਪਾ ਅੰਬੇਦਕਰ 30 ਦਸੰਬਰ ਨੂੰ ਕੀਤੇ ਜਾਣ ਵਾਲੇ ਪੰਜਾਬ ਬੰਦ ਦਾ ਪੂਰਨ ਸਮਰਥਨ ਕਰੇਗੀ ਅਤੇ ਇਸ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਤੋਂ ਇਲਾਵਾ ਕੇਵਲ ਸਿੰਘ ਘਾਰੂ, ਬਲਦੇਵ ਸਿੰਘ ਮਨਿਆਲਾ, ਕਸ਼ਮੀਰ ਸਿੰਘ ਮੋਮੀ, ਤਰਸੇਮ ਸਿੰਘ ਨਸੀਰੇਵਾਲ, ਸਤਨਾਮ ਸਿੰਘ ਮਲਸੀਆਂ, ਪੰਡਿਤ ਵਿਜੇ ਸਹੋਤਾ, ਹਰਭਜਨ ਸਿੰਘ, ਬਲਵਿੰਦਰ ਸਿੰਘ, ਹੰਸਾ ਸਿੰਘ ਤਰਸੇਮ ਸਿੰਘ, ਗੁਰਦੀਪ ਸਿੰਘ, ਗੁਰਨਾਮ ਸਿੰਘ ਕਾਲਰੂ, ਰਵੀ ਗਿੱਲ, ਬੀਬੀ ਸਿੰਦਰ ਕੌਰ ਮਸੀਤਾ, ਸੁਰਜੀਤ ਕੌਰ ਕਾਲਰੂ, ਅਮਰਜੀਤ ਕੌਰ ਅਤੇ ਸੁਨੀਲ ਬਾਂਸਲ ਹੈਪੀ ਆਦਿ ਹਾਜ਼ਰ ਸਨ
Related Posts
ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ
ਚੰਡੀਗੜ੍ਹ,-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ…
ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਖਿਲਾਫ ਆਮ ਆਦਮੀ ਪਾਰਟੀ ਪੰਜਾਬ ਵਲੋਂ ਦਿੱਤੇ ਸੱਦੇ ਤੇ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੈਮੋਰੈਂਡਮ ਦਿੱਤਾ ਗਿਆ… ਮਾਨਸਾ…
ਕਿਸਾਨਾਂ ਦੇ ਮੁੱਦੇ ‘ਤੇ ਡਰਾਮੇਬਾਜ਼ੀ ਕਰ ਰਹੀ ਹੈ ਆਮ ਆਦਮੀ ਪਾਰਟੀ : ਕੇਵਲ ਸਿੰਘ ਢਿੱਲੋਂ
ਝੋਨੇ ਦੀ ਖ਼ਰੀਦ ਨਾ ਹੋਣ ਲਈ ਪੰਜਾਬ ਸਰਕਾਰ ਜਿੰਮੇਵਾਰ ਐਂਡ ਬਰਨਾਲਾ, 30 ਅਕਤੂਬਰ ਕਰਨਪ੍ਰੀਤ ਕਰਨ ਪੰਜਾਬ ਵਿੱਚ ਝੋਨੇ ਦੀ ਖ਼ਰੀਦ…