ਮਾਨਸਾ 28 ਦਸੰਬਰ ਗੁਰਜੰਟ ਸਿੰਘ ਬਾਜੇਵਾਲੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਅਤੇ ਹਰਵਿੰਦਰ ਸਿੰਘ ਬੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਲੰਬੇ ਅਰਸੇ ਤੋਂ ਖਨੌਰੀ ਬਾਰਡਰ ਤੇ ਕਿਸਾਨਾਂ ਦੁਆਰਾ ਸੰਘਰਸ ਲੜਿਆ ਜਾ ਰਿਹਾ ਤੇ ਦੋਨਾਂ ਹੀ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਅਣਗੌਲਿਆ ਕਰਿਆ ਜਾ ਰਿਹਾ ਹੈ ਅਤੇ ਆਪਣੇ ਹੀ ਮੁਲਕ ਵਿੱਚ ਕਿਸਾਨਾ ਦੇ ਸੰਵਿਧਾਨਿਕ ਹੱਕਾ ਨੂੰ ਕੁਚਲ ਕੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ । ਕਿਉ ਕਿ ਆਪਣੇ ਹੱਕਾਂ ਦੀ ਰਾਖੀ ਲਈ ਇਸ ਦੇਸ਼ ਦਾ ਕੋਈ ਵੀ ਨਾਗਰਿਕ ਦੇਸ਼ ਦੀ ਰਾਜਧਾਨੀ ਵਿੱਚ ਜਾ ਕੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਸਕਦਾ ਹੈ ਪਰ ਦੇਸ਼ ਦੇ ਕਿਸਾਨਾਂ ਉੱਪਰ ਡੰਡੇ ਲਾਠੀਆਂ ਤੇ ਅੱਥਰੂ ਗੈਸ ਸੁੱਟ ਕੇ ਜਲੀਲ ਕੀਤਾ ਜਾ ਰਿਹਾ ਹੈ । ਅਤੇ ਪਿਛਲੇ ਸਮੇਂ ਕਿਸਾਨਾਂ ਦੀਆਂ ਹੱਕੀ ਮੰਗਾਂ ਜਿੰਨਾਂ ਨੂੰ ਸਰਕਾਰ ਮੰਨ ਕੇ ਮੁੱਕਰ ਗਈ ਹੈ ਉਹਨਾਂ ਨੂੰ ਪੂਰੀਆਂ ਕਰਵਾਉਣ ਲਈ ਸਰਦਾਰ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਨੇ ਪਰ ਲੰਮਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਰਕਾਰਾਂ ਤੇ ਕੋਈ ਅਸਰ ਨਹੀਂ ਹੋ ਰਿਹਾ। ਅੰਨ੍ਹੀ ਤੇ ਬੋਲੀ ਹੋ ਚੁੱਕੀ ਸਰਕਾਰ ਨੂੰ ਜਗਾਉਣ ਲਈ 30 ਦਿਸੰਬਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ । ਇਸ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ ਹੈ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ (ਹੀਰ ਕੇ) ਵੱਧ ਤੋਂ ਵੱਧ ਸਹਿਯੋਗ ਦੇਵੇਗੀ।
Related Posts
ਇੰਸ: ਸੇਰਵਿੰਦਰ ਸਿੰਘ ਔਲਖ ਮੁੱਖ ਅਫਸਰ ਥਾਣਾ ਬਰਨਾਲਾ ਸਮੇਤ ਇੰਚਾਰਜ ਚੌਕੀ ਹੰਡਿਆਇਆ ਸ:ਥ ਤਰਸੇਮ ਸਿੰਘ ਵੱਲੋ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ
ਇੰਸ: ਸੇਰਵਿੰਦਰ ਸਿੰਘ ਔਲਖ ਮੁੱਖ ਅਫਸਰ ਥਾਣਾ ਬਰਨਾਲਾ ਸਮੇਤ ਇੰਚਾਰਜ ਚੌਕੀ ਹੰਡਿਆਇਆ ਸ:ਥ ਤਰਸੇਮ ਸਿੰਘ ਵੱਲੋ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ…
ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀ ਯੋਗ ਪ੍ਰਬੰਧਨ ਹੈ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਪਰਾਲੀ ਨੂੰ ਅੱਗ ਲਗਾਉਣ…
ਗਣਤੰਤਰਤਾ ਦਿਵਸ ਮੌਕੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਭਾਰਤ ਵਿਕਾਸ ਪ੍ਰੀਸ਼ਦ ਦਾ ਵਿਸ਼ੇਸ਼ ਸਨਮਾਨ
ਬੁਢਲਾਡਾ (ਦਵਿੰਦਰ ਸਿੰਘ ਕੋਹਲੀ)ਗਣਤੰਤਰਤਾ ਦਿਵਸ ਮੱਕ ਐਸ.ਡੀ.ਐਮ. ਗਗਨਦੀਪ ਸਿੰਘ ਵੱਲੋਂ ਮਾਨਵਤਾ ਦੀ ਸੇਵਾ ਚ ਸਮਰਪਿੱਤ ਭਾਰਤ ਵਿਕਾਸ ਪ੍ਰੀਸ਼ਦ ਸੰਸਥਾਂ ਨੂੰ…