ਅੰਮ੍ਰਿਤਸਰ : ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਬਿਤ ਕੀਤੇ। ਨਗਰ ਕੀਰਤਨ ਵਿਚ ਸ਼ਬਦੀ ਜਥੇ, ਚੌਕੀ ਜਥੇ, ਗੱਤਕਾ ਪਾਰਟੀਆਂ, ਸਕੂਲ ਬੈਂਡ ਪਾਰਟੀ ਅਤੇ ਸੰਗਤਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
Related Posts
ਦਾਜ ਦਹੇਜ਼ ਦੀ ਮੰਗ ਕਰਨ, ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ
ਦਾਜ ਦਹੇਜ਼ ਦੀ ਮੰਗ ਕਰਨ, ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ …
ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ-ਮੀਤ ਹੇਅਰ
ਚੰਡੀਗੜ੍ਹ,-ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ।…
68 ਵੀਆਂ ਸੂਬਾ ਪੱਧਰੀ ਬਾਕਸਿੰਗ ਖੇਡਾਂ ਦਾ ਅਗਾਜ਼ ਬਾਕਸਿੰਗ ਵਿੱਚ ਹਰ ਮੁੱਕੇ ਤੋਂ ਸਿੱਖਿਆ ਜਾਂਦਾ : ਜਸਵੀਰ ਸਿੰਘ ਗਿੱਲ
ਮੌੜ ਮੰਡੀ 25 ਅਕਤੂਬਰ ਮਨਪ੍ਰੀਤ ਖੁਰਮੀ ਪੀਰਕੋਟੀਆ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ…