ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਵੀਨ ਰੇਲਵੇ ਰੋਡ ਬੁਢਲਾਡਾ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 27 ਜਨਵਰੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਅਖਾੜਾ ਗਤਕਾ ਪਾਰਟੀ ਬੁਢਲਾਡਾ ਦੇ ਸਰਪ੍ਰਸਤ ਸੁਰਜੀਤ ਸਿੰਘ ਟੀਟਾ ਨੇ ਦੱਸਿਆ ਕਿ ਇਹ ਮਹਾਨ ਕੀਰਤਨ ਦਰਬਾਰ 27 ਜਨਵਰੀ ਦਿਨ ਸੋਮਵਾਰ ਸ਼ਾਮ ਨੂੰ 6:30 ਵਜੇ ਤੋਂ ਲੈ ਕੇ 8:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਅਖਾੜਾ ਗਤਕਾ ਪਾਰਟੀ ਬੁਢਲਾਡਾ, ਮਾਤਾ ਗੁਜਰੀ ਭਲਾਈ ਕੇਂਦਰ ਬੁਢਲਾਡਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ਤੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਹਜ਼ੂਰੀ ਰਾਗੀ ਜਥਾ ਭਾਈ ਰਾਮ ਸਿੰਘ ਮਾਈਸਰਖਾਨੇ ਵਾਲੇ ਅਤੇ ਹੋਰ ਰਾਗੀ ਜਥੇ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਦਾ ਮਹਾਨ ਲੰਗਰ ਅਤੁੱਟ ਵਰਤਾਇਆ ਜਾਵੇਗਾ
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 27 ਜਨਵਰੀ ਸ਼ਾਮ ਨੂੰ
