ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮਾਨਸਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਨਸਾ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਡੀਸੀ ਦਫਤਰ ਮਾਨਸਾ ਤੱਕ ਕੱਢਿਆ ਗਿਆ। ਇਸ ਰੋਸ ਮਾਰਚ ਨੂੰ ਲੈ ਕੇ ਜਥੇਦਾਰ ਬਲਵਿੰਦਰ ਸਿੰਘ ਮੰਡੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਅਤੇ ਖਾਲਿਸਤਾਨ ਰਾਜ ਦੀ ਪ੍ਰੇਡ ਕਰਵਾਉਣ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣਾ ਸੀ।ਇਸ ਲਈ ਪੁਲਿਸ ਪ੍ਰਸ਼ਾਸਨ ਨੇ ਸਾਡੇ ਘਰ ਦੇ ਬਾਹਰ ਪਹਿਰਾ ਲਾ ਕੇ ਅੰਦਰ ਰਹਿਣ ਲਈ ਮਜਬੂਰ ਕੀਤਾ ਗਿਆ ਅਤੇ ਸਾਨੂੰ ਦੁਨੀਆ ਅੱਗੇ ਅਵਾਜ਼ ਜ਼ਾਹਰ ਕਰਨ ਤੋਂ ਦਬਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੂਆਣਾ ਨੇ ਗੱਲਬਾਤ ਦੌਰਾਨ ਕਿਹਾ ਕਿ 25-30 ਸਾਲਾਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਉਨ੍ਹਾਂ ਦੀਆਂ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਗੈਰ-ਕਾਨੂੰਨੀ ਢੰਗ ਨਾਲ ਕੈਦ ਕਰਕੇ ਰੱਖਿਆ ਹੋਇਆ ਹੈ ਅਤੇ ਉਹਨਾਂ ਦੀ ਰਿਹਾਈ ਲਈ ਸਾਡਾ ਮਨੋਰਥ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਡੀਸੀ ਸਾਹਿਬ ਅੱਗੇ ਪੇਸ਼ ਕਰਨਾ ਸੀ ਪਰੰਤੂ ਉਹਨਾਂ ਨੂੰ ਸਦਰ ਥਾਣੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।ਉਹਨਾਂ ਬੰਦੀ ਸਿੰਘਾਂ ਨੂੰ ਜਲਦੀ ਤੋਂ ਜਲਦੀ ਰਿਹਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ
Related Posts
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ
ਫ਼ਰੀਦਕੋਟ 22 ਜਨਵਰੀ ਨਿਊਜ਼ ਸਰਵਿਸ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ…
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗਹਿਰਾ ਸਦਮਾ ਪੁੱਜਾ
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗਹਿਰਾ ਸਦਮਾ ਪੁੱਜਾ ਅੰਮ੍ਰਿਤਸਰ 21 ਸਤੰਬਰ // ਪੰਜਾਬ ਇੰਡੀਆ ਨਿਊਜ਼ ਹਲਕਾ ਉੱਤਰੀ ਤੋਂ ਵਿਧਾਇਕ…
ਇੰਸ: ਸੇਰਵਿੰਦਰ ਸਿੰਘ ਔਲਖ ਮੁੱਖ ਅਫਸਰ ਥਾਣਾ ਬਰਨਾਲਾ ਸਮੇਤ ਇੰਚਾਰਜ ਚੌਕੀ ਹੰਡਿਆਇਆ ਸ:ਥ ਤਰਸੇਮ ਸਿੰਘ ਵੱਲੋ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ
ਇੰਸ: ਸੇਰਵਿੰਦਰ ਸਿੰਘ ਔਲਖ ਮੁੱਖ ਅਫਸਰ ਥਾਣਾ ਬਰਨਾਲਾ ਸਮੇਤ ਇੰਚਾਰਜ ਚੌਕੀ ਹੰਡਿਆਇਆ ਸ:ਥ ਤਰਸੇਮ ਸਿੰਘ ਵੱਲੋ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ…