ਬੁਢਲਾਡਾ ਵਿਖੇ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐਸ ਡੀ ਐਮ ਗਗਨਦੀਪ ਸਿੰਘ ਨੇ ਲਹਿਰਾਇਆ ਤਿਰੰਗਾ। 

ਬੁਢਲਾਡਾ – ਦਵਿੰਦਰ ਸਿੰਘ ਕੋਹਲੀ – 76ਵਾਂ ਆਜ਼ਾਦੀ ਦਿਵਸ ਦਾ ਦਿਹਾੜਾ ਸਬ ਡਿਵੀਜ਼ਨ ਪੱਧਰ ਤੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਮਨਾਇਆ ਗਿਆ। ਇਸਮੌਕੇ ਝੰਡਾ ਲਹਿਰਾਉਣ ਦੀ ਰਸਮ ਐਸ. ਡੀ. ਐਮ. ਬੁਢਲਾਡਾ ਗਗਨਦੀਪ ਸਿੰਘ ਨੇ ਨਿਭਾਈ।ਇਸ ਸਮਾਗਮ ਦੌਰਾਨ ਪੁਲਿਸ ਟੁਕੜੀ ਅਤੇ ਐਨ ਸੀ ਸੀ ਕੈਡਿਟਾਂ ਵੱਲੋਂ ਤਿਰੰਗੇ ਝੰਡੇ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ।ਆਪਣੇ ਸੰਬੋਧਨ ਚ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਨੇ ਕਿਹਾ ਕਿ ਸੰਵਿਧਾਨ ਰਾਹੀ ਨਾਗਰਿਕਾਂ ਨੂੰ ਮਿਲੇ ਅਧਿਕਾਰਾ ਦੇ ਨਾਲ-ਨਾਲ ਉਹ ਆਪਣੇ ਦੇਸ਼ ਪ੍ਰਤੀ ਆਪਣੇ ਕਰੱਤਵਾਂ ਦੀ ਪਾਲਣਾ ਕਰਕੇ ਇਕ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ।71 ਦੀ ਲੜਾਈ ਦੇ ਮਹਾਨਾਇਕ ਕੈਪਟਨ ਕੇ.ਕੇ. ਗੌੜ ਦੇ ਬੁੱਤ, ਡਾ. ਭੀਮ ਰਾਓ ਅੰਬੇਦਕਰ ਚੌਂਕ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਤੇ ਅਡੀਸ਼ਨਲ ਸੀਨੀਅਰ ਸਿਵਲ ਜੱਜ ਮਨੂ ਮਿਤੂ, ਜੂਨੀਅਰ ਡਵੀਜਨ ਜੱਜ ਜੈਸਿਕਾ,ਡੀਐਸਪੀ ਗਮਦੂਰ ਸਿੰਘ ਚਹਿਲ, ਤਹਿਸੀਲਦਾਰ ਰੁਪਿੰਦਰਪਾਲ ਸਿੰਘ ਬੱਲ, ਨਾਇਬ ਤਹਿਸੀਲਦਾਰ ਗੁਰਬੰਸ ਸਿੰਘ ਬਰੇਟਾ, ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ, ਕਾਰਜਸਾਧਕ ਅਫਸਰ ਬਲਵਿੰਦਰ ਸਿੰਘ, ਐਸਐਚ ਓ ਬਲਕੌਰ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਅਜਾਦੀ ਗੁਲਾਟੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਣਿਤ ਵੀ ਕੀਤਾ ਗਿਆ।।ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਤੇ ਸੰਸਥਾਵਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਸਤੀਸ਼ ਸਿੰਗਲਾ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ, ਚੇਅਰਮੈਨ ਸੋਹਣਾਂ ਸਿੰਘ ਕਲੀਪੁਰ,ਇਲਾਕੇ ਭਰ ਦੇ ਸਕੂਲਾਂ ਦੇ ਮੁਖੀ ਤੇ ਅਧਿਆਪਕ ਮੌਜੂਦ ਸਨ।