ਗਣਤੰਤਰਤਾ ਦਿਵਸ ਮੌਕੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਭਾਰਤ ਵਿਕਾਸ ਪ੍ਰੀਸ਼ਦ ਦਾ ਵਿਸ਼ੇਸ਼ ਸਨਮਾਨ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ)ਗਣਤੰਤਰਤਾ ਦਿਵਸ ਮੱਕ ਐਸ.ਡੀ.ਐਮ. ਗਗਨਦੀਪ ਸਿੰਘ ਵੱਲੋਂ ਮਾਨਵਤਾ ਦੀ ਸੇਵਾ ਚ ਸਮਰਪਿੱਤ ਭਾਰਤ ਵਿਕਾਸ ਪ੍ਰੀਸ਼ਦ ਸੰਸਥਾਂ ਨੂੰ ਲੋਕ ਭਲਾਈ ਕੰਮਾਂ ਕਰਕੇ ਵਿਸ਼ੇਸ਼ ਤਰ ਤੇ ਸਨਮਾਣਿਤ ਕੀਤਾ ਗਿਆ। ਇਸ ਮਕੇ ਸੰਸਥਾਂ ਦੇ ਪ੍ਰਧਾਨ ਅਮਿਤ ਜਿੰਦਲ, ਉਪ ਪ੍ਰਧਾਨ ਬੋਬੀ ਬਾਂਸਲ ਨੇ ਦੱਸਿਆ ਕਿ ਸੰਸਥਾਂ ਪਿਛਲੇ ਲੰਬੇ ਸਮੇਂ ਤੋਂ ਲੋਕ ਭਲਾਈ ਦੇ ਕਾਰਜ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਤੇ ਯਾਤਰੀਆਂ ਲਈ ਬੈਠਣ ਲਈ ਬੈਂਚ, ਪੀਂਦਿਆਂ ਦੀ ਸਾਂਭ ਸੰਭਾਲ ਅਤੇ ਛਾਂ ਲਈ ਸ਼ੈਡ ਤੋਂ ਇਲਾਵਾ ਕੈਂਪ, ਮੈਡੀਕਲ ਕੈਂਪ ਤੋਂ ਇਲਾਵਾ ਅਪਾਹਿਜ ਲੋਕਾਂ ਲਈ ਵਹੀਲ ਚੇਅਰ, ਕੰਨਾਂ ਤੋਂ ਉੱਚਾ ਸੁਣਨ ਵਾਲਿਆਂ ਲਈ ਮਸ਼ੀਨਾਂ ਆਦਿ ਦੇ ਉਪਰਾਲੇ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਸਥਾਂ ਵੱਲੋਂ ਸਰਦੀਆਂ ਵਿੱਚ ਲੋੜਵੰਦ ਲੋਕਾਂ ਨੂੰ ਟੋਪੀਆਂ, ਕੰਬਲਾਂ ਤੋਂ ਇਲਾਵਾ ਹੋਣਹਾਰ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਣਿਤ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਦਾ ਹਰ ਇੱਕ ਮੈਂਬਰ ਸਮਾਜ ਸੇਵਾ ਵਿੱਚ ਸਮਰਪਿੱਤ ਰਹਿੰਦਾ ਹੈ ।