ਪਿੰਡ ਭਾਦੜਾ ਦੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਮੈਂਬਰਾਂ ਦੇ ਮੁੜ ਕਾਂਗਰਸ ਪਾਰਟੀ ਵਿੱਚ ਵਾਪਸੀ ਤੇ ਪਾਰਟੀ ਨੂੰ ਮਿਲੀ ਮਜ਼ਬੂਤੀ-ਡਾ.ਰਣਜੀਤ ਕੌਰ ਮੀਆਂ।

ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਪਿੰਡ ਭਾਦੜਾ ਵਿਖੇ ਦੇ ਵਿੱਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਰਣਵੀਰ ਕੌਰ ਮੀਆਂ ਵਿਸ਼ੇਸ਼ ਤੌਰ’ਤੇ ਪਹੁੰਚੇ।ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਦੇ ਸਾਰੇ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ।ਜਿਨਾਂ ਨੇ ਉਨ੍ਹਾਂ ਨੂੰ ਆਪਣੇ ਪਿੰਡ ਬੁਲਾ ਕੇ ਉਹਨਾਂ ਦੀ ਆਓ ਭਗਤ ਕੀਤੀ। ਉਨ੍ਹਾਂ ਕਿਹਾ ਕਿ ਇਸ ਵੇਲੇ ਨਾ ਕੋਈ ਅਵਾਮ ਹੈ ਤੇ ਨਾ ਕੋਈ ਚੋਣ ਪ੍ਰਚਾਰਾਂ ਦਾ ਦੌਰ ਹੈ ਪਰ ਆਮ ਆਦਮੀ ਪਾਰਟੀ ਤੋਂ ਦੁਖੀ ਹੋ ਕੇ ਇਹ ਉਹ ਪਰਿਵਾਰ ਹਨ ਜੋ ਆਮ ਆਦਮੀ ਨਾਲ ਬੜੇ ਤਰੀਕੇ ਨਾਲ ਚੱਲੇ ਸੀ ਅਤੇ ਆਪਣੀ ਗੱਲ ਰੱਖਣ ਦਾ ਇਹਨਾਂ ਵਿੱਚੋਂ ਕੋਈ ਵੀ ਵੱਡਾ ਨੇਤਾ ਜਾਂ ਲੀਡਰ ਨਹੀਂ ਸੀ ਪਰ ਇਹ ਆਮ ਲੋਕ ਸੀ, ਜੋ ਆਮ ਆਦਮੀ ਪਾਰਟੀ ਨਾਲ ਜੁੜੇ ਸੀ। ਪਰੰਤੂ ਬਹੁਤ ਸਾਰੀਆਂ ਉਮੀਦਾਂ ਲੈ ਕੇ ਵੀ ਉਨ੍ਹਾਂ ਦੀਆਂ ਉਮੀਦਾਂ ਤੇ ਆਮ ਆਦਮੀ ਪਾਰਟੀ ਨੇ ਪਾਣੀ ਫੇਰਿਆ ਤਾਂ ਅੱਜ ਮੁੜ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦਾ ਰੁੱਖ ਕੀਤਾ ਹੈ। ਇਸ ਮੌਕੇ ਉਹਨਾਂ ਵੱਲੋਂ ਹਲਕਾ ਇੰਚਾਰਜ ਬੁਢਲਾਡਾ ਦੇ ਤੌਰ ਤੇ ਪੂਰਨ ਵਿਸ਼ਵਾਸ ਦਿਵਾਇਆ ਕਿ ਜਿਸ ਤਰ੍ਹਾਂ ਉਹ ਪਹਿਲਾਂ ਤੋਂ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਪਣੇ ਲੀਡਰ ਸਾਹਿਬਾਨਾਂ ਨਾਲ ਖੜੀ ਹੈ ਉਸੇ ਤਰ੍ਹਾਂ ਹੀ ਹਮੇਸ਼ਾ ਖੜੀ ਰਹੇਗੀ। ਉਹਨਾਂ ਕਿਹਾ ਕਿ ਜੋ ਵੀ ਕਾਂਗਰਸ ਪਾਰਟੀ ਵਿੱਚ ਕਮੀਆਂ ਪੇਸ਼ੀਆਂ ਹਨ ਉਹਨਾਂ ਨੂੰ ਭੁਲਾ ਕੇ ਮੁੜ ਵਾਪਸੀ ਕੀਤੀ ਹੈ ਅਤੇ ਮੁੜ ਪਾਰਟੀ ਨਾਲ ਜੋੜਿਆ ਹੈ।ਉਨ੍ਹਾਂ ਕਿਹਾ ਕਿ ਪੂਰੇ ਪਰਿਵਾਰ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਪੂਰੇ ਪਿੰਡ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਿੰਡ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਾਲ ਲੱਗਦੇ ਪਿੰਡਾਂ ਵਿੱਚੋਂ ਇੱਕ ਸੀ ਜਿੱਥੇ ਉਹਨਾਂ ਨੇ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਉਹਨਾਂ ਦੀ ਮਾਤਾ ਜੀ ਖੁਦ ਇਹਨਾਂ ਪਿੰਡਾਂ ਦੇ ਵਿੱਚ ਆ ਕੇ ਬਹੁਤ ਵੱਡੇ ਵਾਅਦੇ ਕਰਕੇ ਗਏ ਪਰ ਇਹਨਾਂ ਦੇ ਅੱਜ ਅੱਖਾਂ’ਚੋਂ ਹੰਜੂ ਨੇ ਕਿਉਂਕਿ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ ਤਕਲੀਫਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਸਮੂਹ ਪਰਿਵਾਰਾਂ ਦਾ ਮੁੜ ਕਾਂਗਰਸ ਪਾਰਟੀ ਵਿੱਚ ਵਾਪਸ ਆਉਣ ਤੇ ਜੀਅ ਆਇਆਂ ਆਖਿਆ ਅਤੇ ਉਨ੍ਹਾਂ ਸਭ ਦਾ ਤਹਿ ਦਿਲੋਂ ਸਵਾਗਤ ਕੀਤਾ।